ਆਦਮਪੁਰ, 5 ਦਸੰਬਰ (ਹਰਪ੍ਰੀਤ ਸਿੰਘ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਬਾਅਦ ਦਲਜੀਤ ਸਿੰਘ ਮਿਨਹਾਸ ਨੂੰ 'ਆਪ' ਵਿਚ ਵੱਡੇ ਅਹੁਦਿਆਂ ਨਾਲ ਨਿਵਾਜਿਆ ਜਾਵੇਗਾ | ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪਵਨ ਕੁਮਾਰ ਟੀਨੂੰ ਨਾਲ ਆਦਮਪੁਰ ਵਿਖੇ ਇੱਕ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦੇਸ਼ ਦੀ ਧਰਤੀ ਨੂੰ ਛੱਡ ਕੇ ਆਪਣੀ ਮਿੱਟੀ ਨਾਲ ਪਿਆਰ ਕਰਨ ਵਾਲੇ ਐਨ.ਆਰ.ਆਈ. ਦਲਜੀਤ ਸਿੰਘ ਮਿਨਹਾਸ ਜੋ 'ਆਪ' ਦੇ ਵਫਾਦਾਰ ਸਿਪਾਹੀ ਬਣ ਕੇ ਹਲਕੇ ਦੀ ਸੇਵਾ ਕਰ ਰਹੇ ਹਨ ਇਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਪਹਿਲਾ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਲੋਂ ਦਲਜੀਤ ਮਿਨਹਾਸ ਨੂੰ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਆਦਮਪੁਰ ਨਿਯੁਕਤ ਕੀਤਾ ਗਿਆ ਅਤੇ ਹੁਣ ਪਾਰਟੀ ਵਲੋਂ ਉਨ੍ਹਾਂ ਨੂੰ ਬਲਾਕ ਸੰਮਤੀ ਦੇ ਉਮੀਦਵਾਰ ਐਲਾਨਿਆ ਗਿਆ | ਹਰਪਾਲ ਚੀਮਾ ਨੇ ਕਿਹਾ ਕਿ ਆਦਮਪੁਰ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਿੱਤਣ ਤੋਂ ਬਾਅਦ ਦਲਜੀਤ ਮਿਨਹਾਸ ਨੂੰ ਵੱਡੇ ਅਹੁਦੇ ਨਾਲ ਨਿਵਾਜਿਆ ਜਾਵੇਗਾ | ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ, ਪਵਿੱਤਰ ਸਿੰਘ ਸਾਬਕਾ ਪ੍ਰਧਾਨ ਨਗਰ ਕੌਸਲ, ਨੰਬਰਦਾਰ ਚਰਨਜੀਤ ਸਿੰਘ ਸ਼ੇਰੀ, ਸੁਖਵੀਰ ਕੁਮਾਰ ਕੁਆਰਡੀਨੇਟਰ ਐਸ. ਸੀ ਵਿੰਗ, ਕਰਮ ਕੁਮਾਰ ਬੌਬੀ ਆੜ੍ਹਤੀਆਂ ਸਮੇਤ 'ਆਪ' ਆਗੂ ਹਾਜ਼ਰ ਹੋਏ |