ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਿਸੇ ਨੂੰ ਵੀ ਚਾਰ ਸਾਹਿਬਜ਼ਾਦਿਆਂ ਜਾਂ ਸਿੱਖ ਸ਼ਹੀਦਾਂ ਦਾ ਸਵਾਂਗ ਰਚਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ-ਸਿੱਖ ਤਾਲਮੇਲ ਕਮੇਟੀ

Ad Position 21
No active advertisement
ਅਜੀਤ ਡੈਸਕ 06-12-2025
ਜਲੰਧਰ, 5 ਦਸੰਬਰ (ਹਰਵਿੰਦਰ ਸਿੰਘ ਫੁੱਲ)-ਭਾਰਤੀ ਬਾਲ ਭਲਾਈ ਕੌਂਸਲ ਨਾਲ ਸੰਬੰਧਿਤ ਬਾਲ ਭਲਾਈ ਕੌਂਸਲ ਪੰਜਾਬ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੂਬਾ ਪੱਧਰ 'ਤੇ ਉਲੀਕੇ ਗਏ ਫੈਂਸੀ ਡਰੈੱਸ ਮੁਕਾਬਲਿਆਂ ਦਾ ਸਖ਼ਤ ਨੋਟਿਸ ਲੈਂਦੇ ਹੋਏ ਸਿੱਖ ਤਾਲਮੇਲ ਕਮੇਟੀ ਵਲੋਂ ਤੁਰੰਤ ਇਨ੍ਹਾਂ ਡਰੈੱਸ ਮੁਕਾਬਲਿਆਂ ਨੂੰ ਰੱਦ ਕਰਨ ਦੀ ਚਿਤਾਵਨੀ ਦਿੱਤੀ ਹੈ | ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਸਤਪਾਲ ਸਿੰਘ ਸਿਦਕੀ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿਟੀ ਅਤੇ ਗੁਰਵਿੰਦਰ ਸਿੰਘ ਸਿੱਧੂ ਨੇ ਇੱਕ ਸਾਂਝੇ ਬਿਆਨ 'ਚ ਕਿਹਾ ਕਿ ਮੌਜੂਦਾ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਿੱਖ ਸਿਧਾਂਤਾਂ, ਮਰਿਆਦਾਵਾਂ ਅਤੇ ਸਿੱਖ ਸਰੋਕਾਰਾਂ ਦੀ ਕੋਈ ਸਮਝ ਨਹੀਂ ਹੈ | ਇਨ੍ਹਾਂ ਲੋਕਾਂ ਨੂੰ ਇਹ ਸਮਝ ਆਉਣੀ ਚਾਹੀਦੀ ਹੈ ਕਿ ਸਿੱਖ ਗੁਰੂ ਸਾਹਿਬਾਨਾਂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸ਼ਹੀਦਾਂ ਦੇ ਸਵਾਂਗ ਰਚਾਉਣ ਉੱਤੇ ਪੂਰਨ ਤੌਰ 'ਤੇ ਪਾਬੰਦੀ ਹੈ | ਪਰ ਇਸ ਦੇ ਬਾਵਜੂਦ ਕੌਂਸਲ ਵਲੋਂ ਪੰਜਾਬ ਅੰਦਰ ਚਾਰ ਸਾਹਿਬਜ਼ਾਦਿਆਂ ਮਾਤਾ ਗੁਜਰ ਕੌਰ ਤੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਉੱਤੇ ਫੈਂਸੀ ਡਰੈੱਸ ਮੁਕਾਬਲੇ ਕਰਵਾਉਣ ਲਈ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਗਿਆ ਹੈ | ਇਨ੍ਹਾਂ ਦੇ ਸ਼ਹੀਦੀ ਦਿਹਾੜੇ ਮਨਾਉਣੇ ਬਹੁਤ ਵਧੀਆ ਉਪਰਾਲਾ ਹੈ ਪਰ ਇਸ ਦੀ ਆੜ ਹੇਠ ਕਿਸੇ ਨੂੰ ਵੀ ਸਿੱਖੀ ਸਿਧਾਂਤਾਂ ਨਾਲ ਖਿਲਵਾੜ ਕਰਨ ਦੀ ਸਿੱਖ ਕੌਮ ਕਦੇ ਵੀ ਇਜਾਜ਼ਤ ਨਹੀਂ ਦੇਵੇਗੀ | ਇਸ ਮੌਕੇ ਗੁਰਦੀਪ ਸਿੰਘ, ਪ੍ਰਭਜੋਤ ਸਿੰਘ ਖ਼ਾਲਸਾ, ਤਜਿੰਦਰ ਸਿੰਘ, ਗੁਰਵਿੰਦਰ ਸਿੰਘ ਨਾਗੀ, ਪਲਵਿੰਦਰ ਸਿੰਘ ਬਾਬਾ, ਤਰਲੋਚਨ ਸਿੰਘ ਭਸੀਨ, ਮਨਮਿੰਦਰ ਸਿੰਘ ਭਾਟੀਆ, ਅਰਵਿੰਦਰ ਪਾਲ ਸਿੰਘ ਬੱਬਲੂ, ਹਰਜੀਤ ਸਿੰਘ ਬਾਬਾ, ਲਖਬੀਰ ਸਿੰਘ ਲੱਕੀ, ਪ੍ਰਦੀਪ ਸਿੰਘ, ਮਨਪ੍ਰੀਤ ਸਿੰਘ ਬਿੰਦਰਾ ਅਤੇ ਹਰਪ੍ਰੀਤ ਸਿੰਘ ਸੋਨੰੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਪਰੂਵਮੈਂਟ ਟਰੱਸਟ ਵਲੋਂ 3 ਕਾਲੋਨੀਆਂ ਨਿਗਮ ਨੂੰ ਸੌਂਪਣ ਦੀ ਤਿਆਰੀ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਸਾਲਾਨਾ ਸਮਾਗਮ ਦੇ ਪਹਿਲੇ ਦਿਨ ਬੱਚਿਆਂ ਵਲੋਂ ਆਕਰਸ਼ਿਤ ਪੇਸ਼ਕਾਰੀਆਂ
Ad Position 24
No active advertisement