ਜਲੰਧਰ, 6 ਦਸੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਜ਼ਿਲ੍ਹੇ 'ਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਨ੍ਹਾਂ ਵਿਚ ਦਿੱਲੀ-ਕਟੜਾ ਐਕਸਪ੍ਰੈਸਵੇਅ, ਅੰਮਿ੍ਤਸਰ-ਬਠਿੰਡਾ ਪ੍ਰਾਜੈਕਟ ਅਤੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ਆਦਿ ਸ਼ਾਮਿਲ ਹਨ¢ ਇਨ੍ਹਾਂ ਪ੍ਰਾਜੈਕਟਾਂ ਦੀ ਮÏਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਪਹਿਲਾਂ ਹੀ ਐਕਵਾਇਰ ਕੀਤੀ ਗਈ ਜ਼ਮੀਨ ਲਈ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ (ਐਨ. ਐੱਚ. ਏ. ਆਈ.) ਦੇ ਪੱਖ ਵਿਚ ਪੈਂਡਿੰਗ ਇੰਤਕਾਲਾਂ ਦੇ ਜਲਦ ਨਿਪਟਾਰੇ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪੈਂਡਿੰਗ ਇੰਤਕਾਲਾਂ ਬਾਰੇ ਇਕ ਵਿਸਥਾਰਤ ਰਿਪੋਰਟ ਤਿਆਰ ਕਰਨ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਮਹੱਤਵਪੂਰਨ ਪ੍ਰਾਜੈਕਟਾਂ ਦੇ ਕੰਮ 'ਚ ਤੇਜ਼ੀ ਲਿਆਉਣ ਲਈ ਇਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ¢ ਚੱਲ ਰਹੇ ਹਾਈਵੇ ਪ੍ਰਾਜੈਕਟਾਂ ਨੂੰ ਜ਼ਿਲ੍ਹੇ ਦੇ ਆਰਥਿਕ ਵਿਕਾਸ ਲਈ ਮੀਲ ਪੱਥਰ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਹਤਰ ਖੇਤਰੀ ਸੰਪਰਕ ਵਿਕਾਸ ਲਈ ਨਵੇਂ ਰਸਤੇ ਖੋਲ੍ਹੇਗਾ¢ ਉਨ੍ਹਾਂ ਚੱਲ ਰਹੇ ਸਾਰੇ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਤਾਲਮੇਲ ਵਾਲੇ, ਅੰਤਰ-ਵਿਭਾਗੀ ਯਤਨਾਂ 'ਤੇ ਜ਼ੋਰ ਦਿੱਤਾ¢ ਡਾ. ਅਗਰਵਾਲ ਨੇ ਐਨ.ਐੱਚ.ਏ.ਆਈ. ਦੇ ਅਧਿਕਾਰੀਆਂ ਨੂੰ ਜਲੰਧਰ-ਫਗਵਾੜਾ ਹਾਈਵੇ 'ਤੇ ਸਾਫ਼-ਸਫਾਈ, ਕਾਰਜਸ਼ੀਲ ਲਾਈਟਾਂ, ਪੁਲਿਸ ਟੀਮਾਂ ਦੀ ਤਾਇਨਾਤੀ ਅਤੇ ਸੁਚਾਰੂ ਟ੍ਰੈਫਿਕ ਪ੍ਰਬੰਧਨ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ¢ ਉਨ੍ਹਾਂ ਨੇ ਅਧਿਕਾਰੀਆਂ ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨ.ਆਈ.ਟੀ.) ਦੀ ਲੋਕੇਸ਼ਨ ਦਰਸਾਉਂਦੇ ਸਾਈਨ ਬੋਰਡ ਲਗਾਉਣ ਦੀ ਹਦਾਇਤ ਵੀ ਕੀਤੀ ਤਾਂ ਜੋ ਇਸ ਪ੍ਰਮੁੱਖ ਸੰਸਥਾ ਵਿਚ ਆਉਣ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਹੂਲਤ ਮਿਲ ਸਕੇ¢ ਮੀਟਿੰਗ ਦੌਰਾਨ ਪੀ.ਏ.ਪੀ. ਫਲਾਈਓਵਰ 'ਤੇ ਵਾਧੂ ਰੈਂਪ ਦੇ ਨਿਰਮਾਣ, ਰਾਸ਼ਟਰੀ ਰਾਜ ਮਾਰਗਾਂ ਦੇ ਨਾਲ ਮੀਂਹ ਦੇ ਪਾਣੀ ਦੀ ਨਿਕਾਸੀ, ਟੋਇਆਂ ਦੀ ਮੁਰੰਮਤ ਅਤੇ ਸੁੰਦਰੀਕਰਨ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਗਈ¢ ਡਾ. ਅਗਰਵਾਲ ਨੇ ਖਾਸ ਕਰ ਆਉਣ ਵਾਲੇ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਰਾਸ਼ਟਰੀ ਰਾਜ ਮਾਰਗਾਂ ਨੂੰ ਯਾਤਰੀਆਂ ਲਈ ਸੁਰੱਖਿਅਤ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ¢