31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਹੈਰੋਇਨ ਅਤੇ 2 ਲੱਖ 5 ਹਜ਼ਾਰ ਡਰੱਗ ਮਨੀ ਸਮੇਤ ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 07-12-2025
ਜਲੰਧਰ, 6 ਦਸੰਬਰ (ਐੱਮ. ਐੱਸ. ਲੋਹੀਆ) - ਨਸ਼ਿਆਂ ਵਿਰੁੱਧ ਵਿੱਢੀ ਮਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ 80 ਗ੍ਰਾਮ ਹੈਰੋਇਨ ਅਤੇ 2 ਲੱਖ 5 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਪ੍ਰੀਤ ਨਗਰ, ਸੋਡਲ ਰੋਡ, ਜਲੰਧਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਸਾਜਨ ਪੁੱਤਰ ਗੁਰਜੀਤ ਸਿੰਘ ਅਤੇ ਪ੍ਰਭਜੋਤ ਉਰਫ਼ ਪ੍ਰਭ ਪੁੱਤਰ ਜਸਪਾਲ ਵਜੋਂ ਦੱਸੀ ਗਈ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਦੀ ਨਿਗਰਾਨੀ ਹੇਠ ਕੀਤੀ ਗਈ ਇਸ ਕਾਰਵਾਈ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਸੀ.ਪੀ. (ਜਾਂਚ) ਅਮਰਬੀਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਮੁਖੀ ਸੁਰਿੰਦਰ ਕੁਮਾਰ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਨੇ ਫੋਕਲ ਪੁਆਇੰਟ ਦੇ ਖੇਤਰ 'ਚ ਕਾਰਵਾਈ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ਼ ਸਾਜਨ ਅਤੇ ਪ੍ਰਭਜੋਤ ਉਰਫ਼ ਪ੍ਰਭ ਦੇ ਕਬਜ਼ੇ 'ਚੋਂ 80 ਗ੍ਰਾਮ ਹੈਰੋਇਨ ਅਤੇ 2 ਲੱਖ 5 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ਏ.ਸੀ.ਪੀ. ਨੇ ਕਿਹਾ ਕਿ ਮੁਲਜ਼ਮਾਂ ਤੋਂ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਪਹਿਲਵਾਨ ਨੇ ਖੇਲੋ ਇੰਡੀਆ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Ad Position 24