ਜਲੰਧਰ, 6 ਦਸੰਬਰ (ਜਸਪਾਲ ਸਿੰਘ, ਚੰਦੀਪ ਭੱਲਾ)-ਜ਼ਿਲ੍ਹਾ ਪ੍ਰੀਸ਼ਦ ਦੇ 21 ਤੇ ਬਲਾਕ ਸੰਮਤੀਆਂ ਦੇ 188 ਜ਼ੋਨਾਂ ਲਈ 14 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਸੰਬੰਧੀ ਚੱਲ ਰਹੀ ਪ੍ਰਕਿਰਿਆ ਦੌਰਾਨ ਅੱਜ ਨਾਮਜ਼ਦਗੀ ਕਾਗਜ਼ ਵਾਪਸ ਲੈਣ ਦਾ ਆਖਰੀ ਦਿਨ ਸੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ 31 ਤੇ ਸੰਮਤੀਆਂ ਤੇ 151 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਵਾਪਿਸ ਲਏ | ਅੱਜ ਇਨ੍ਹਾਂ ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗਜ਼ ਵਾਪਸ ਲੈਣ ਨਾਲ ਹੁਣ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 83 ਤੇ ਬਲਾਕ ਸੰਮਤੀਆਂ ਲਈ 586 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਮੁੱਖ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅੱਜ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ 114 ਤੇ ਬਲਾਕ ਸੰਮਤੀਆਂ ਲਈ 747 ਉਮੀਦਵਾਰਾਂ ਵਲੋਂ ਆਪਣੇ ਕਾਗਜ਼ ਦਾਖਲ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਬਲਾਕ ਸੰਮਤੀ ਦੇ 8 ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ ਸਨ | ਅੱਜ ਨਾਮਜ਼ਦਗੀਆਂ ਵਾਪਿਸ ਲੈਣ ਤੋਂ ਬਾਅਦ ਪੰਚਾਇਤ ਸੰਮਤੀ ਲੋਹੀਆਂ ਖਾਸ ਤੋਂ 44, ਨੂਰਮਹਿਲ ਤੋਂ 44, ਜਲੰਧਰ ਪੱਛਮੀਂ 62, ਰੁੜਕਾ ਕਲਾਂ 51, ਸ਼ਾਹਕੋਟ ਤੋਂ 48, ਭੋਗਪੁਰ ਤੋਂ 48, ਫਿਲੌਰ ਤੋਂ 73, ਨਕੋਦਰ ਤੋਂ 53, ਮਹਿਤਪੁਰ ਤੋਂ 37, ਆਦਮਪੁਰ ਤੋਂ 74 ਤੇ ਜਲੰਧਰ ਪੂਰਬੀ ਤੋਂ 52 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਲਈ 14 ਤਰੀਕ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਵੋਟਾਂ ਪਾਈਆਂ ਜਾਣਗੀਆਂ, ਜਦਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੋਟਾਂ ਸ਼ਾਂਤਮਈ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਇਸ ਦੌਰਾਨ ਚੋਣ ਅਮਲੇ ਦੀ ਰਿਹਰਸਲ ਵੀ ਅੱਜ ਵੱਖ-ਵੱਖ ਥਾਵਾਂ 'ਤੇ ਹੋਈ ਤੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ