ਜਲੰਧਰ, 6 ਦਸੰਬਰ (ਡਾ.ਜਤਿੰਦਰ ਸਾਬੀ) ਹਾਕੀ ਇੰਡੀਆ ਵੱਲੋਂ ਮਾਨਤਾ ਪ੍ਰਾਪਤ ਮਾਤਾ ਪ੍ਰਕਾਸ਼ ਕÏਰ ਕੱਪ ਲਈ 19ਵਾਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਅੰਡਰ-19 ਲੜਕਿਆਂ ਦਾ ਹਾਕੀ ਟੂਰਨਾਮੈਂਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ¢ ਇਸ ਤੋਂ ਪਹਿਲਾਂ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਤਿਆਰੀਆਂ ਦਾ ਅੰਤਿਮ ਜਾਇਜ਼ਾ ਲਿਆ ਗਿਆ¢ ਇਸ ਮÏਕੇ ਟੂਰਨਾਮੈਂਟ ਮੁਖੀ ਹਰਭਜਨ ਸਿੰਘ ਕਪੂਰ ਨੇ ਦੱਸਿਆ ਕਿ ਇਹ ਟੂਰਨਾਮੈਂਟ ਲੀਗ ਦੇ ਆਧਾਰ 'ਤੇ ਖੇਡਿਆ ਜਾਵੇਗਾ | ਖਿਡਾਰੀਆਂ ਦੀ ਰਿਹਾਇਸ਼, ਖਾਣ-ਪੀਣ ਅਤੇ ਰਹਿਣ ਦੇ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਇਹ ਟੂਰਨਾਮੈਂਟ ਸਾਡੇ ਪਰਿਵਾਰ ਲਈ ਬਹੁਤ ਖਾਸ ਹੈ¢ ਟੂਰਨਾਮੈਂਟ ਦੇ ਸਰਪ੍ਰਸਤ ਗੁਰਸ਼ਰਨ ਸਿੰਘ ਕਪੂਰ ਨੇ ਦੱਸਿਆ ਕਿ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਮੁੱਖ ਮਹਿਮਾਨ ਵਜੋਂ ਪਹੁੰਚਣਗੇ, ਜਦਕਿ ਲੈਫਟੀਨੈਂਟ ਜਨਰਲ ਅਜੇ ਚੈਨਪੁਰੀਆ ਜੇਤੂਆਂ ਨੂੰ ਇਨਾਮ ਵੰਡਣਗੇ¢ ਇਸ ਮÏਕੇ ਗੁਰਸ਼ਰਨ ਸਿੰਘ ਕਪੂਰ, ਹਰਭਜਨ ਸਿੰਘ ਕਪੂਰ, ਤੀਰਥ ਸਿੰਘ ਕਪੂਰ, ਅਵਤਾਰ ਸਿੰਘ ਹਾਕੀ ਕੋਚ, ਸੰਜੀਵ ਕੁਮਾਰ ਓਲੰਪੀਅਨ ਹਾਜ਼ਰ ਸਨ¢ ਇਸ ਵਾਰ ਟੂਰਨਾਮੈਂਟ ਦੀ ਚੈਂਪੀਅਨ ਟੀਮ ਨੂੰ 1.50 ਲੱਖ ਰੁਪਏ ਦਾ ਨਕਦ ਇਨਾਮ ਅਤੇ ਚੈਂਪੀਅਨਸ਼ਿਪ ਟਰਾਫੀ ਦਿੱਤੀ ਜਾਵੇਗੀ, ਜਦਕਿ ਉਪ ਜੇਤੂ ਟੀਮ ਨੂੰ 1 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ¢ ਤੀਜੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 80,000 ਰੁਪਏ ਨਕਦ ਇਨਾਮ ਅਤੇ ਚÏਥੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 60,000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ¢