ਜਲੰਧਰ, 7 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਵਿਖੇ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਗਏ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਖ਼ਜ਼ਾਨਚੀ, ਡਿਸਪੈਂਸਰੀ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਲਾਡਾ (ਕੌਂਸਲਰ) ਨੇ ਦੱਸਿਆ ਕਿ ਸਮਾਗਮ 'ਚ ਅਖੰਡ ਕੀਰਤਨੀ ਜਥੇ ਦੇ ਭਾਈ ਜਸਵੀਰ ਸਿੰਘ ਦੇ ਜਥੇ ਨੇ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਸਰਬਜੀਤ ਸਿੰਘ ਰਾਜਪਾਲ ਪ੍ਰਧਾਨ, ਜ ਸਕੱਤਰ ਪ੍ਰਭੂ ਸਿੰਘ, ਕੁਲਵਿੰਦਰ ਸਿੰਘ ਥਿਆੜਾ, ਹਰਪਿੰਦਰ ਸਿੰਘ ਠੇਕੇਦਾਰ, ਮਨਜੀਤ ਸਿੰਘ ਬਿੰਦਰਾ, ਐਚ. ਪੀ. ਸਿੰਘ ਮੱਕੜ, ਸੁਖਵਿੰਦਰ ਸਿੰਘ ਸਾਇਲੋਪਾਲ, ਬੀਬੀ ਰਛਪਾਲ ਕੌਰ ਥਿਆੜਾ, ਮਨਜੀਤ ਕੌਰ ਪਰੂਥੀ, ਕਮਲਜੀਤ ਕੌਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |