11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਵਿਧਾਇਕ ਸ਼ੇਰੋਵਾਲੀਆ, ਬਾਬਾ ਜਸਵੰਤ ਸਿੰਘ, ਚੇਅਰਮੈਨ ਬਲਵੀਰ ਸਿੰਘ ਤੇ ਘੁੱਲਾ ਸਰਹਾਲੇਵਾਲਾ ਨੇ ਕੀਤੀ ਸ਼ਿਰਕਤ ਕੋਟਲਾ ਸੂਰਜ ਮੱਲ ਵਿਖੇ ਬਾਬਾ ਮੋਤੀ ਰਾਮ ਮਹਿਰਾ ਦਾ 16ਵਾਂ ਸਾਲਾਨਾ ਸ਼ਹੀਦੀ ਸਮਾਗਮ ਮਨਾਇਆ

Ad Position 21
No active advertisement
ਅਜੀਤ ਡੈਸਕ 08-12-2025
ਸ਼ਾਹਕੋਟ, 7 ਦਸੰਬਰ (ਸੁਖਦੀਪ ਸਿੰਘ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਕਸ਼ਯਪ ਰਾਜਪੂਤ ਸਭਾ (ਰਜਿ.) ਪੰਜਾਬ ਵਲੋਂ ਸਭਾ ਦੇ ਪੰਜਾਬ ਪ੍ਰਧਾਨ ਦਵਿੰਦਰ ਸਿੰਘ ਰਹੇਲੂ ਦੀ ਅਗਵਾਈ 'ਚ ਸਮੂਹ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ, ਪਿੰਡ ਕੋਟਲਾ ਸੂਰਜ ਮੱਲ (ਸ਼ਾਹਕੋਟ) ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਦਾ 16ਵਾਂ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰ ਸਮੇਂ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਗਿਆਨੀ ਸੁਖਦੇਵ ਸਿੰਘ ਸ਼ਾਨ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਇਤਿਹਾਸ ਸੁਣਾਇਆ | ਸਮਾਗਮ ਦੌਰਾਨ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਬਾਬਾ ਜਸਵੰਤ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਘੁੱਲਾ ਸਰਹਾਲੇਵਾਲਾ ਆਦਿ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਵਿਧਾਇਕ ਸ਼ੇਰੋਵਾਲੀਆ ਨੇ ਕਿਹਾ ਕਿ ਜੋ ਕੌਮਾਂ ਆਪਣੇ ਇਤਿਹਾਸ ਨੂੰ ਸੰਭਾਲ ਕੇ ਰੱਖਦੀਆਂ ਹਨ, ਉਹ ਸਦਾ ਤਰੱਕੀ ਕਰਦੀਆਂ ਹਨ | ਪ੍ਰਧਾਨ ਦਵਿੰਦਰ ਸਿੰਘ ਰਹੇਲੂ ਵਲੋਂ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਸਮਾਗਮ ਕਰਵਾਉਣ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ | ਇਸ ਮੌਕੇ ਜਸਪਾਲ ਸਿੰਘ ਖ਼ਾਲਸਾ, ਗ਼ਰੀਬ ਸਿੰਘ ਸਰੀਂਹ, ਅਮਰਜੀਤ ਫਗਵਾੜਾ ਤੇ ਸਾਬਕਾ ਸਰਪੰਚ ਜਗਤਾਰ ਸਿੰਘ ਖ਼ਾਲਸਾ ਨੇ ਸੰਗਤਾਂ ਨਾਲ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਸ਼ਹਾਦਤ ਬਾਰੇ ਵਿਚਾਰ ਸਾਂਝੇ ਕੀਤੇ | ਪ੍ਰਬੰਧਕਾਂ ਵਲੋਂ ਜਥਿਆਂ, ਸ਼ਖ਼ਸੀਅਤਾਂ ਤੇ ਸੇਵਾਦਾਰਾਂ ਦਾ ਸਨਮਾਨ ਕੀਤਾ | ਪ੍ਰਧਾਨ ਦਵਿੰਦਰ ਸਿੰਘ ਰਹੇਲੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਮੈਂਬਰ ਪੰਚਾਇਤ ਭਜਨ ਕੌਰ, ਬਲਾਕ ਸੰਮਤੀ ਦੇ ਸਾਬਕਾ ਚੇਅਰਪਰਸਨ ਪਰਮਜੀਤ ਕੌਰ ਕੋਟਲਾ, ਐਮ. ਸੀ. ਰਾਖੀ ਮੱਟੂ ਸ਼ਾਹਕੋਟ, ਸਿਮਰਜੀਤ ਕੌਰ ਢੰਡੋਵਾਲ, ਕਮਲਜੀਤ ਕੌਰ, ਜਗਤਾਰ ਸਿੰਘ ਖ਼ਾਲਸਾ, ਚੇਅਰਮੈਨ ਗੁਰਮੁੱਖ ਸਿੰਘ ਕੋਟਲਾ, ਜਸਪਾਲ ਸਿੰਘ ਖ਼ਾਲਸਾ, ਅਜੀਤ ਸਿੰਘ ਝੀਤਾ, ਗਰੀਬ ਸਿੰਘ ਸਰੀਂਹ, ਅਮਰਜੀਤ ਫਗਵਾੜਾ, ਸੁਖਦੇਵ ਗਿੱਲ, ਸੁਖਦੇਵ ਸਿੰਘ ਸੁੱਖਾ, ਸੁਰਿੰਦਰ ਸਿੰਘ ਬਲਹੋਤਰਾ, ਜੋਨੀ ਪ੍ਰਧਾਨ ਫਗਵਾੜਾ, ਬਲਵੀਰ ਸਿੰਘ ਵਡਾਲਾ, ਗੁਰਮੇਜ ਸਿੰਘ ਖ਼ਾਲਸਾ, ਪਰਮਜੀਤ ਸਿੰਘ ਖ਼ਾਲਸਾ, ਦਿਲਾਵਰ ਸਿੰਘ, ਊਧਮ ਸਿੰਘ ਘੁੰਮਣ, ਸੋਹਣ ਸਿੰਘ ਖ਼ਾਲਸਾ, ਦਰਸ਼ਨ ਸਿੰਘ ਬਿੱਲੂ, ਸਰਪੰਚ ਰਵਿੰਦਰ ਸਿੰਘ, ਗੁਰਨਾਮ ਸਿੰਘ, ਪਰਮਜੀਤ ਸਿੰਘ ਹਾਲੈਂਡ, ਪਰਮਜੀਤ ਸਿੰਘ ਮਾਨ, ਮਹਿੰਦਰ ਸਿੰਘ, ਹਰਜਿੰਦਰ ਸਿੰਘ ਸਾਬੀ, ਮਲਕੀਤ ਸਿੰਘ, ਸੁਖਵਿੰਦਰ ਸਿੰਘ ਬਾਜਵਾ, ਵੀਰ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਗੁਰਮੀਤ ਸਿੰਘ ਰਾਜੂ, ਬਲਕਾਰ ਸਿੰਘ ਨੰਬਰਦਾਰ, ਸੁਰਿੰਦਰਪਾਲ ਸਿੰਘ ਨਕੋਦਰ, ਰਵੀ ਪਾਲ ਮਹਿਰਾ ਨਕੋਦਰ, ਅਮਨਪ੍ਰੀਤ ਸਿੰਘ ਗੱਗੂ, ਕਮਲਦੀਪ ਸਿੰਘ, ਦਮਨਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਸੁਮਿਤ, ਚੈਂਚਲ ਸਿੰਘ ਮੋਗਾ, ਗੁਰਮੁੱਖ ਸਿੰਘ ਸਾਗਰਪੁਰ, ਮੰਗਲ ਸਿੰਘ ਗੋਬਿੰਦਪੁਰ, ਪਵਨ ਬਿਲਗਾ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੋਟਲਾ ਸੂਰਜ ਮੱਲ ਵਿਖੇ ਬਾਬਾ ਮੋਤੀ ਰਾਮ ਮਹਿਰਾ ਦਾ 16ਵਾਂ ਸਾਲਾਨਾ ਸ਼ਹੀਦੀ ਸਮਾਗਮ ਮਨਾਇਆ ਅਗਲੀ ਖ਼ਬਰ ਨੂਰਮਹਿਲ 'ਚ ਸੰਤ ਦਇਆਰਾਮ ਦੀ ਯਾਦ ਵਿਚ ਕਰਵਾਇਆ ਤਿੰਨ ਰੋਜ਼ਾ ਕੀਰਤਨ ਤੇ ਪ੍ਰਵਚਨ ਸਮਾਗਮ
Ad Position 24