ਚੁਗਿੱਟੀ/ਜੰਡੂ ਸਿੰਘਾ, 17 ਦਸੰਬਰ (ਨਰਿੰਦਰ ਲਾਗੂ)-ਦਿਹਾਤੀ ਖੇਤਰ ਦੇ ਥਾਣਾ ਪਤਾਰਾ ਅਧੀਨ ਆਉਂਦੇ ਜਲੰਧਰ ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਭੋਜੋਵਾਲ ਦੇ ਲਾਗੇ ਬੁੱਧਵਾਰ ਨੂੰ ਤੇਜ਼ ਰਫ਼ਤਾਰ ਇੱਕ ਕਾਰ ਦੀ ਲਪੇਟ 'ਚ ਆਉਣ ਕਾਰਨ ਐਕਟਿਵਾ ਸਵਾਰ ਪਤੀ-ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ¢ ਜਿਨ੍ਹਾਂ ਨੂੰ ਲੋਕਾਂ ਦੀ ਸਹਾਇਤਾ ਨਾਲ ਰਾਮਾ ਮੰਡੀ 'ਚ ਸਥਿਤ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ¢ ਮÏਕੇ 'ਤੇ ਪਹੁੰਚੀ ਪੁਲਿਸ ਵਲੋਂ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ 'ਚ ਲੈਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ¢ ਸੰਪਰਕ ਕਰਨ 'ਤੇ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ਜੀਵਨ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਦÏਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਛੋਟੇ ਲਾਲ ਪੁੱਤਰ ਦਾਸ ਰਾਮ ਤੇ ਉਸ ਦੀ ਪਤਨੀ ਕਲਾਵਤੀ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਜਲੰਧਰ ਦੇ ਰੂਪ ਵਿੱਚ ਸਾਹਮਣੇ ਆਈ ਹੈ¢ ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ਵਿਚ ਇਹ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਉਕਤ ਦੋਵੇਂ ਜਲੰਧਰ ਤੋਂ ਆਦਮਪੁਰ ਵੱਲ ਨੂੰ ਜਾ ਰਹੇ ਸਨ ਕਿ ਇਸੇ ਦÏਰਾਨ ਮਗਰੋਂ ਤੇਜ਼ ਰਫ਼ਤਾਰ ਨਾਲ ਆਉਂਦੀ ਇੱਕ ਕਾਰ ਵਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਉਹ ਸੜਕ 'ਤੇ ਡਿੱਗਣ ਕਾਰਨ ਜ਼ਖ਼ਮੀ ਹੋ ਗਏ¢ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ¢