25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਟਰੀਟ ਲਾਈਟਾਂ ਬੰਦ ਹੋਣ ਕਰਕੇ ਲੋਕ ਪ੍ਰੇਸ਼ਾਨ-ਸੁਰਿੰਦਰ ਕÏਰ

Ad Position 21
No active advertisement
ਅਜੀਤ ਡੈਸਕ 18-12-2025
ਜਲੰਧਰ 17 ਦਸੰਬਰ (ਸ਼ਿਵ)-ਵੈਸਟ ਹਲਕੇ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਸੁਰਿੰਦਰ ਕÏਰ ਨੇ ਕਿਹਾ ਹੈ ਕਿ ਸ਼ਹਿਰ 'ਚ ਕਈ ਥਾਵਾਂ 'ਤੇ ਸਟਰੀਟ ਲਾਈਟਾ ਬੰਦ ਹੋਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਇਸ ਮਹੀਨੇ ਸ਼ਹੀਦੀ ਦਿਹਾੜੇ ਹੋਣ ਕਰਕੇ ਲੋਕ ਸਵੇਰੇ ਸ਼ਾਮ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਜਾਂਦੇ ਹਨ ਪਰ ਕਈ ਥਾਵਾਂ 'ਤੇ ਲਾਈਟਾਂ ਬੰਦ ਹੋਣ ਕਰਕੇ ਹਨੇਰਾ ਹੈ¢ ਲੋਕਾਂ 'ਚ ਕਾਫੀ ਡਰ ਪਾਇਆ ਜਾ ਰਿਹਾ ਹੈ ਕਿਉਂਕਿ ਹਨੇਰੇ ਦੇ ਵਿੱਚ ਕਈ ਵਾਰ ਲੁੱਟਾਂ-ਖੋਹਾਂ ਹੋਣ ਦੀ ਸ਼ੰਕਾ ਬਣੀ ਰਹਿੰਦੀ ਹੈ¢ ਸੁਰਿੰਦਰ ਕÏਰ ਨੇ ਕਿਹਾ ਕਿ ਜੇਕਰ ਇਨ੍ਹਾਂ ਦਿਨਾਂ ਵਿੱਚ ਵੀ ਸ਼ਹਿਰ ਦੀਆਂ ਕਈ ਥਾਵਾਂ 'ਤੇ ਸਟਰੀਟ ਲਾਈਟਾਂ ਬੰਦ ਹੋਣ ਤਾਂ ਨਗਰ ਨਿਗਮ ਦੀ ਇਸ ਤੋਂ ਵੱਡੀ ਲਾਪਰਵਾਹੀ ਕੀ ਹੋ ਸਕਦੀ ਹੈ¢ ਉਨ੍ਹਾਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਦਿਹਾੜਿਆਂ ਨੂੰ ਦੇਖਦੇ ਹੋਏ ਧਾਰਮਿਕ ਅਸਥਾਨਾਂ ਤੇ ਆਲੇ ਦੁਆਲੇ ਸਟਰੀਟ ਲਾਈਟਾਂ ਠੀਕ ਕਰਵਾਉਣੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ¢ ਸੁਰਿੰਦਰ ਕÏਰ ਨੇ ਸਰਕਾਰ ਵਲੋਂ ਐਨ.ਓ.ਸੀ. ਦੀਆਂ ਫੀਸਾਂ ਵਿੱਚ ਭਾਰੀ ਵਾਧਾ ਕਰਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਵਾਧੇ ਦੇ ਰੋਸ ਵਜੋਂ 18 ਦਸੰਬਰ ਨੂੰ ਸ਼ਾਮ ਨੂੰ ਸ੍ਰੀ ਰਾਮ ਚÏਕ 'ਚ ਧਰਨਾ ਦਿੱਤਾ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਚੋਣਾਂ ਵਿਚ 'ਆਪ' ਵੱਡੀ ਜਿੱਤ ਵੱਲ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼-ਕੁਲਦੀਪ ਸਿੰਘ ਦੁਸਾਂਝ
Ad Position 24