25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਕਾਂਗਰਸੀ ਉਮੀਦਵਾਰਾਂ ਨੇ ਬਾਜਵਾ ਕਲਾਂ ਤੇ ਢੰਡੋਵਾਲ ਤੋਂ ਜਿੱਤੀ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ

Ad Position 21
No active advertisement
ਅਜੀਤ ਡੈਸਕ 18-12-2025
ਸ਼ਾਹਕੋਟ, 17 ਦਸੰਬਰ (ਦਲਜੀਤ ਸਿੰਘ ਸਚਦੇਵਾ)-ਸ਼ਾਹਕੋਟ ਬਲਾਕ ਦੀਆਂ ਜ਼ਿਲ੍ਹਾ ਪ੍ਰੀਸ਼ਦ ਜਲੰਧਰ ਦੀਆਂ ਦੋ ਸੀਟਾਂ ਬਾਜਵਾ ਕਲਾਂ ਤੇ ਢੰਡੋਵਾਲ 'ਚ ਵੀ ਕਾਂਗਰਸ ਨੇ ਸ਼ਾਨਾਦਾਰ ਜਿੱਤ ਪ੍ਰਾਪਤ ਕੀਤੀ ਹੈ |
ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਜਲੰਧਰ ਦੇ ਜ਼ੋਨ ਨੰਬਰ 19 ਬਾਜਵਾ ਕਲਾਂ ਤੋਂ ਕਾਂਗਰਸੀ ਉਮੀਦਵਾਰ ਸ਼੍ਰੀਮਤੀ ਪਰਮਜੀਤ ਕੌਰ ਪਤਨੀ ਜਗੀਰ ਸਿੰਘ ਯੋਧਾ ਸਰਪੰਚ ਰਾਜੇਵਾਲ ਤੇ ਜ਼ੋਨ ਨੰਬਰ 11 ਢੰਡੋਵਾਲ ਤੋਂ ਕਾਂਗਰਸੀ ਉਮੀਦਵਾਰ ਮਨਪ੍ਰੀਤ ਕੌਰ ਪਤਨੀ ਅਮਰਜੀਤ ਸਿੰਘ ਬਿੱਟੂ ਸਾਬਕਾ ਸਰਪੰਚ ਹਾਜੀਪੁਰ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਕੀਤੀ ਹੈ | ਜੇਤੂ ਕਾਂਗਰਸੀ ਉਮੀਦਵਾਰਾਂ ਪਰਮਜੀਤ ਕੌਰ ਤੇ ਮਨਪ੍ਰੀਤ ਕੌਰ ਨੇ ਕਿਹਾ ਕਿ ਵਿਧਾਇਕ ਲਾਡੀ ਸ਼ੇਰੋਵਾਲੀਆ ਵਲੋਂ ਕੀਤੀ ਗਈ ਮਿਹਨਤ ਸਦਕਾ ਹੀ ਅਸੀਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤੇ ਹਾਂ | ਉਨ੍ਹਾਂ ਕਿਹਾ ਕਿ ਸ਼ੇਰੋਵਾਲੀਆ ਵਲੋਂ ਪਿਛਲੀ ਕਾਂਗਰਸ ਸਰਕਾਰ ਸਮੇਂ ਸ਼ਾਹਕੋਟ ਹਲਕੇ ਦਾ ਬੇਸ਼ੁਮਾਰ ਵਿਕਾਸ ਕਰਵਾਇਆ ਗਿਆ, ਜਿਸ ਕਰਕੇ ਲੋਕਾਂ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਦੋਨੋਂ ਸੀਟਾਂ ਕਾਂਗਰਸ ਦੀ ਝੋਲੀ ਪਾਈਆਂ ਹਨ | ਉਨ੍ਹਾਂ ਕਿਹਾ ਕਿ ਉਹ ਵੋਟਰਾਂ ਦਾ ਬਹੁਤ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਮੈਂਬਰ ਬਣਾਇਆ ਹੈ |
ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡਣਗੇ |
Ad Position 22
No active advertisement
ਪਿਛਲੀ ਖ਼ਬਰ ਰੁੜਕਾ ਕਲਾਂ ਬਲਾਕ ਦੀਆਂ 15 ਬਲਾਕ ਸੰਮਤੀ ਸੀਟਾਂ ਦੇ ਨਤੀਜੇ ਅਗਲੀ ਖ਼ਬਰ ਪਚਰੰਗਾ ਜ਼ੋਨ ਤੋਂ 'ਆਪ' ਦੀ ਉਮੀਦਵਾਰ ਕੁਲਜੀਤ ਰਾਣੀ 779 ਵੋਟਾਂ ਨਾਲ ਜੇਤੂ
Ad Position 24