ਸ਼ਾਹਕੋਟ, 17 ਦਸੰਬਰ (ਨਗਿੰਦਰ ਸਿੰਘ ਬਾਂਸਲ)-ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕÏਰ ਜੀ ਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ਼ਾਹਕੋਟ ਵਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੇ ਦੂਜੇ ਦਿਨ ਦੇ ਦੀਵਾਨ ਗੁਰਦੁਆਰਾ ਵਿਸ਼ਵਕਰਮਾ ਭਵਨ ਸਲੈਚਾਂ ਰੋਡ ਵਿਖੇ ਸਜਾਏ ਗਏ¢ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਮਨਜਿੰਦਰ ਸਿੰਘ ਗੁਰਦੁਆਰਾ ਬਾਬਾ ਸੁਖਚੈਨ ਦਾਸ ਬਾਜਵਾ ਕਲਾਂ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ ¢ ਇਸ ਤੋਂ ਬਾਅਦ ਭਾਈ ਗੁਰਜੰਟ ਸਿੰਘ ਸੁਲਤਾਨਪੁਰ ਲੋਧੀ ਦੇ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਗਿਆ ਉਪਰੰਤ ਉੱਘੇ ਸਿੱਖ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਡੱਲਾ ਵਲੋਂ ਸੰਗਤਾਂ ਨੂੰ ਗੁਰ-ਇਤਿਹਾਸ ਤੋਂ ਜਾਣੂ ਕਰਵਾਇਆ ਗਿਆ¢ ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਵਲੋਂ ਕÏਮ ਲਈ ਕੀਤੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ¢ ਸਟੇਜ ਸੰਚਾਲਨ ਕਰਦਿਆਂ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਤੀਜੇ ਦਿਨ ਦੇ ਦੀਵਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮੁਹੱਲਾ ਕਰਤਾਰ ਨਗਰ ਵਿਖੇ ਸਜਾਏ ਜਾਣਗੇ, ਜਿਸ ਵਿਚ ਭਾਈ ਤਲਵਿੰਦਰ ਸਿੰਘ ਸ਼ਾਹਕੋਟ ਦੇ ਜਥੇ ਵੱਲੋਂ ਕੀਰਤਨ ਅਤੇ ਭਾਈ ਜੈਦੀਪ ਸਿੰਘ ਵਲੋਂ ਕਥਾ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ¢ ਇਸ ਮÏਕੇ ਪ੍ਰਧਾਨ ਸਵਰਨ ਸਿੰਘ, ਵਾਈਸ ਪ੍ਰਧਾਨ ਮਲਕੀਤ ਸਿੰਘ ਰਤਨਪਾਲ, ਸਕੱਤਰ ਸੁਰਿੰਦਰ ਸਿੰਘ ਪਦਮ, ਸਕੱਤਰ ਮੇਜਰ ਸਿੰਘ ਮੰਡ, ਅਮਰਜੀਤ ਸਿੰਘ, ਸੁਖਦੇਵ ਸਿੰਘ, ਸੇਵਾ ਸਿੰਘ, ਅਜੈਬ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਗੁਰਮੇਲ ਸਿੰਘ, ਚੈਂਚਲ ਸਿੰਘ, ਜਗੀਰ ਸਿੰਘ, ਅਵਤਾਰ ਸਿੰਘ, ਕੁਲਬੀਰ ਸਿੰਘ, ਅਮਰਜੀਤ ਸਿੰਘ, ਸੁਸਾਇਟੀ ਪ੍ਰਧਾਨ ਮਾਸਟਰ ਬਲਜੀਤ ਸਿੰਘ, ਗੁਰਮੁੱਖ ਸਿੰਘ ਬਾਟੂ, ਜਸਵਿੰਦਰ ਸਿੰਘ ਮੰਗਾ, ਪਿ੍ਤਪਾਲ ਸਿੰਘ, ਅਕੱਤਰ ਸਿੰਘ, ਜਸਕਰਨ ਸਿੰਘ, ਹਰਵਿੰਦਰ ਸਿੰਘ, ਰਸ਼ਪਾਲ ਸਿੰਘ, ਮਨਮੀਤ ਸਿੰਘ, ਹਰਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਬੰਟੀ ਵਾਲੀਆ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |