19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

25 ਕਿੱਲੋ ਡੋਡੇ ਚੂਰਾ ਪੋਸਤ ਅਤੇ 350 ਗ੍ਰਾਮ ਹੈਰੋਇਨ ਸਮੇਤ 3 ਮੁਲਜ਼ਮ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 19-12-2025
ਜਲੰਧਰ, 18 ਦਸੰਬਰ (ਐੱਮ. ਐੱਸ. ਲੋਹੀਆ)-ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਵੱਖ-ਵੱਖ ਕਾਰਵਾਈਆਂ ਦੌਰਾਨ 25 ਕਿੱਲੋ ਡੋਡੇ ਚੂਰਾ ਪੋਸਤ ਅਤੇ 350 ਗ੍ਰਾਮ ਹੈਰੋਇਨ ਬਰਾਮਦ ਕਰਕੇ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਨੱਛਤਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਹਵੇਲੀਆਂ, ਸਰਾਏ ਅਮਾਨਤ ਖਾਂ, ਤਰਨ ਤਾਰਨ, ਨਿਸ਼ਾਨ ਸਿੰਘ ਪੁੱਤਰ ਧਰਮਪਾਲ ਅਤੇ ਬਿੱਟੂ ਸਿੰਘ ਪੁੱਤਰ ਦੋਨਾ ਸਿੰਘ, ਦੋਵੇਂ ਵਾਸੀ ਅੰਮਿ੍ਤਪੁਰ, ਤਲਵੰਡੀ ਚੌਧਰੀਆਂ, ਕਪੂਰਥਲਾ ਵਜੋਂ ਦੱਸੀ ਗਈ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਦੀਆਂ ਹਦਾਇਤਾਂ 'ਤੇ ਕੀਤੀ ਗਈ ਕਾਰਵਾਈ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਸੀ.ਪੀ. (ਜਾਂਚ) ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਏ.ਡੀ.ਸੀ.ਪੀ. (ਜਾਂਚ) ਜਯੰਤ ਪੁਰੀ ਅਤੇ ਏ.ਸੀ.ਪੀ. (ਜਾਂਚ) ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ.-ਸਟਾਫ਼ ਮੁਖੀ ਸੁਰਿੰਦਰ ਕੁਮਾਰ ਦੀ ਪੁਲਿਸ ਟੀਮ ਵਲੋਂ ਦੁਰਗਾ ਕਾਲੋਨੀ ਮੋੜ ਨੇੜੇ ਕਾਰਵਾਈ ਕਰਦੇ ਹੋਏ ਨੱਛਤਰ ਸਿੰਘ ਦੇ ਕਬਜ਼ੇ 'ਚੋਂ 25 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਕਰਕੇ, ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਤਰ੍ਹਾਂ ਪੁਲਿਸ ਪਾਰਟੀ ਨੇ ਫੁੱਲਾਂ ਵਾਲੀ ਮਾਰਕੀਟ ਨੇੜੇ ਕਾਰਵਾਈ ਕਰਦੇ ਹੋਏ ਨਿਸ਼ਾਨ ਸਿੰਘ ਅਤੇ ਬਿੱਟੂ ਸਿੰਘ ਦੇ ਕਬਜ਼ੇ 'ਚੋਂ 350 ਗ੍ਰਾਮ ਹੈਰੋਇਨ ਬਰਾਮਦ ਕਰਕੇ, ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ਡੀ.ਸੀ.ਪੀ. ਢਿੱਲੋਂ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮਾਂ ਤੋਂ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪਾਸਟਰ ਵੈੱਲਫੇਅਰ ਐਸੋਸੀਏਸ਼ਨ ਨੇ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਵਿਧਾਇਕ ਚੱਢਾ ਨੇ ਚੋਣਾਂ 'ਚ ਹੋਈ ਸ਼ਾਨਦਾਰ ਜਿੱਤ ਦੀ ਖ਼ੁਸ਼ੀ 'ਚ ਜੇਤੂ ਮਾਰਚ ਕੱਢਿਆ <br/>
Ad Position 24