19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਡੀ. ਸੀ. ਦਫ਼ਤਰ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਜਤਾਇਆ ਰੋਸ

Ad Position 21
No active advertisement
ਅਜੀਤ ਡੈਸਕ 19-12-2025
ਜਲੰਧਰ, 18 ਦਸੰਬਰ (ਚੰਦੀਪ ਭੱਲਾ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ (ਜਲੰਧਰ ਯੂਨਿਟ) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਏ. ਸੀ. ਕੰਪਲੈਕਸ ਵਿਖੇ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਦੇ ਹਿੱਸੇ ਵਜੋਂ ਸਵੇਰੇ 9:30 ਵਜੇ ਤੋਂ 11:30 ਵਜੇ ਤੱਕ ਸ਼ਾਂਤਮਈ ਧਰਨਾ ਦਿੱਤਾ | ਯੂਨੀਅਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਵਰਮਾ ਦੀ ਅਗਵਾਈ ਹੇਠ ਇਹ ਧਰਨਾ ਦਿੱਤਾ ਤੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਪ੍ਰਤੀ ਆਪਣਾ ਰੋਸ ਪ੍ਰਗਟ ਕੀਤਾ | ਇਸ ਮੌਕੇ ਚੇਅਰਮੈਨ ਰਾਕੇਸ਼ ਕੁਮਾਰ ਅਰੋੜਾ, ਮੁੱਖ ਸਲਾਹਕਾਰ ਦਵਿੰਦਰ ਪਾਲ ਸਿੰਘ, ਜਨਰਲ ਸਕੱਤਰ ਰਿਸ਼ਭ ਅਰੋੜਾ, ਕੈਸ਼ੀਅਰ ਰਜਿੰਦਰ ਕੁਮਾਰ, ਸੀਨੀਅਰ ਮੀਤ ਪ੍ਰਧਾਨ ਨਰੇਸ਼ ਕੁਮਾਰ ਕੌਲ, ਸੰਦੀਪ ਕੌਰ, ਬਿਕਰਮਜੀਤ ਸਿੰਘ, ਕਰਮਵੀਰ ਸਿੰਘ, ਵਿਵੇਕ ਸੋਨੀ, ਹਨੀ ਬਾਂਸਲ, ਗੁਰਸ਼ਰਨਪ੍ਰੀਤ ਕੌਰ, ਸਿਮਰਨਜੀਤ ਕੌਰ, ਰਜਿੰਦਰ ਸਿੰਘ, ਖੁਸ਼ਦੀਪ ਸਿੰਘ, ਅਮਰਪ੍ਰੀਤ ਸਿੰਘ, ਗਗਨਦੀਪ ਪਰਾਸ਼ਰ, ਮੁਖਤਿਆਰ ਸਿੰਘ, ਭਾਰਤੀ, ਇੰਦਰਪਾਲ, ਅਰੁਣ ਭਟੇਜਾ ਅਤੇ ਹੋਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 50 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ਪ੍ਰੈੱਸ ਕਲੱਬ ਵਲੋਂ ਸੰਗੀਤਾ ਬਰੂਆ ਨੂੰ ਵਧਾਈ
Ad Position 24