19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

50 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 19-12-2025
ਜਲੰਧਰ, 18 ਦਸੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਵਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦੌਰਾਨ 50 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਰੱਜਤ ਪੁੱਤਰ ਲਾਰੈਂਸ ਵਾਸੀ ਦਿਆਲਪੁਰ, ਕਪੂਰਥਲਾ ਵਜੋਂ ਦੱਸੀ ਗਈ ਹੈ | ਡੀ.ਸੀ.ਪੀ. ਜਾਂਚ ਮਨਪ੍ਰੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੱਤੀ ਕਿ ਏ.ਡੀ.ਸੀ.ਪੀ. (ਜਾਂਚ) ਜਯੰਤ ਪੁਰੀ ਅਤੇ ਏ.ਸੀ.ਪੀ. (ਜਾਂਚ) ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਕ੍ਰਾਈਮ ਬ੍ਰਾਂਚ ਮੁਖੀ ਸਰਬਜੀਤ ਸਿੰਘ ਦੀ ਪੁਲਿਸ ਪਾਰਟੀ ਨੇ ਇੰਦਰਾ ਕਲੋਨੀ ਨੇੜੇ ਕਾਰਵਾਈ ਕਰਦੇ ਹੋਏ ਰੱਜਤ ਦੇ ਕਬਜ਼ੇ 'ਚੋਂ 50 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਮੁਢੱਲੀ ਤਫ਼ਤੀਸ਼ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਸ ਖ਼ਿਲਾਫ਼ ਪਹਿਲਾਂ ਵੀ ਮੁਕੱਦਮੇ ਦਰਜ ਹਨ ਅਤੇ ਉਹ ਹਾਲ ਹੀ 'ਚ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ | ਡੀ.ਸੀ.ਪੀ. ਢਿੱਲੋਂ ਨੇ ਕਿਹਾ ਕਿ ਮੁਲਜ਼ਮ ਤੋਂ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਨੇ ਸਿਹਤ ਸੰਬੰਧੀ ਜਾਗਰੂਕਤਾ ਮੀਟਿੰਗ ਕਰਵਾਈ ਅਗਲੀ ਖ਼ਬਰ ਡੀ. ਸੀ. ਦਫ਼ਤਰ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਜਤਾਇਆ ਰੋਸ
Ad Position 24