19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ 'ਚਾਰ ਸਾਹਿਬਜ਼ਾਦੇ' ਫ਼ਿਲਮ ਦਿਖਾਈ

Ad Position 21
No active advertisement
ਅਜੀਤ ਡੈਸਕ 19-12-2025
ਜਲੰਧਰ, 18 ਦਸੰਬਰ (ਐੱਮ. ਐੱਸ. ਲੋਹੀਆ)-ਗੁਰੂ ਅਮਰਦਾਸ ਪਬਲਿਕ ਸਕੂਲ, ਮਾਡਲ ਟਾਊਨ, ਜਲੰਧਰ ਵਿਖੇ ਵਿਦਿਆਰਥੀਆਂ ਨੂੰ 'ਚਾਰ ਸਾਹਿਬਜ਼ਾਦੇ' ਫ਼ਿਲਮ ਦਿਖਾਈ ਗਈ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 'ਸ਼ਹੀਦੀ ਪੰਦ੍ਹਰਵਾੜਾ' ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀਆਂ ਨੂੰ ਸ਼ਹੀਦੀ ਦਿਹਾੜਿਆਂ ਦੀ ਮਹਾਨਤਾ ਬਾਰੇ ਦੱਸਿਆ ਜਾ ਰਿਹਾ ਹੈ ਜਿਸ ਦਾ ਮੰਤਵ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਇਹ ਫਿਲਮ ਵਿਦਿਆਰਥੀਆਂ ਨੂੰ ਧਰਮ ਦੀ ਪਰਪਕਤਾ, ਸਿਦਕ, ਅਡੋਲਤਾ ਅਤੇ ਅੰਨਿਆ ਦੇ ਵਿਰੁੱਧ ਡੱਟ ਕੇ ਖੜੇ੍ਹ ਹੋਣ ਦਾ ਸਬਕ ਸਿਖਾਉਂਦੀ ਹੈ | ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਦੀ ਇਹ ਪਹਿਲ ਹੋਣੀ ਚਾਹੀਦੀ ਹੈ ਕਿ ਉਹ ਸਿੱਖੀ ਇਤਿਹਾਸ, ਕੁਰਬਾਨੀਆਂ ਅਤੇ ਸ਼ਹਾਦਤਾਂ ਦੇ ਸਬਕ ਆਪਣੇ ਬੱਚਿਆਂ ਨੂੰ ਸ਼ੁਰੂ ਤੋਂ ਹੀ ਪੜਾਉਣ | ਸਿੱਖੀ ਸ਼ਹਾਦਤਾਂ ਨਾ ਕੇਵਲ ਕਿਸੇ ਧਰਮ ਦੀ ਪੈਰਵੀ ਕਰਦੀਆਂ ਹਨ ਬਲਕਿ ਇਨਸਾਨੀਅਤ ਲਈ ਦਿੱਤੀਆਂ ਸ਼ਹਾਦਤਾਂ ਨੂੰ ਵੀ ਦਰਸਾਉਂਦੀਆਂ ਹਨ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਅਪਰਣਾ ਮਹਿਤਾ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਰਾਤ ਦੇ ਦੀਵਾਨ 20... ਅਗਲੀ ਖ਼ਬਰ ਸੂਬੇ 'ਚ ਕਾਨੂੰਨ ਵਿਵਸਥਾ ਦਾ ਮਜ਼ਾਕ ਉਡਾ ਰਹੇ ਅਪਰਾਧੀ-ਰਿੰਕੂ
Ad Position 24