19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਰਾਤ ਦੇ ਦੀਵਾਨ 20 ਅਤੇ 22 ਨੂੰ

Ad Position 21
No active advertisement
ਅਜੀਤ ਡੈਸਕ 19-12-2025
ਜਲੰਧਰ, 18 ਦਸੰਬਰ (ਐੱਮ. ਐੱਸ. ਲੋਹੀਆ)-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ, ਸਾਕਾ ਚਮਕੌਰ ਸਾਹਿਬ ਤੇ ਸਾਕਾ ਸਰਹੰਦ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਰਾਤ ਦੇ ਵਿਸ਼ੇਸ਼ ਦੀਵਾਨ 20 ਅਤੇ 22 ਦਸੰਬਰ ਨੂੰ ਸਜਾਏ ਜਾਣਗੇ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਸਕੱਤਰ ਇੰਦਰਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਮੂਹ ਸ਼ਹੀਦਾਂ ਦੀ ਯਾਦ ਮਨਾਉਂਦੇ ਹੋਏ 20 ਦਸੰਬਰ ਦਿਨ ਸਨਿਚਰਵਾਰ ਸ਼ਾਮ 6.30 ਵਜੇ ਤੋਂ ਰਾਤ 9 ਵਜੇ ਤੱਕ ਭਾਈ ਜਗਜੀਤ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ), ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਢੋਟੀਆਂ, ਗਿਆਨੀ ਗੁਰਜਿੰਦਰ ਸਿੰਘ ਚੰਬਾ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਿੰਦਰਪਾਲ ਸਿੰਘ ਦੇ ਜਥੇ ਕੀਰਤਨ ਅਤੇ ਕਥਾ ਵੀਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ | ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਸ ਸਮੁੱਚੇ ਦੀਵਾਨ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਸਾਬਕਾ ਵਜ਼ੀਰ, ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ ਭੋਗਪੁਰ ਵਾਲਿਆਂ ਵਲੋਂ ਹੋਵੇਗੀ | ਇਸੇ ਤਰ੍ਹਾਂ 22 ਦਸੰਬਰ ਨੂੰ ਵੀ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤੱਕ ਦੀਵਾਨ ਸਜਾਏ ਜਾਣਗੇ, ਜਿਸ 'ਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਰਾਤ 8 ਤੋਂ 9 ਵਜੇ ਤੱਕ ਬੀਬਾ ਕੰਵਲਜੀਤ ਕੌਰ ਮਸਕੀਨ (ਸ਼ਾਹਬਾਦ ਮਾਰਕੰਡਾ ਵਾਲੇ) ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ ਅਤੇ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰਦੇਵ ਨਗਰ, ਨਵੀਂ ਦਾਣਾ ਮੰਡੀ 'ਚ ਸਫ਼ਰ-ਏ-ਸ਼ਹਾਦਤ ਸਮਾਗਮ 20 ਤੋਂ 24 ਤੱਕ-ਮਿਗਲਾਨੀ, ਨੀਟੂ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ 'ਚਾਰ ਸਾਹਿਬਜ਼ਾਦੇ' ਫ਼ਿਲਮ ਦਿਖਾਈ
Ad Position 24