ਕਰਤਾਰਪੁਰ, 18 ਦਸੰਬਰ (ਭਜਨ ਸਿੰਘ)-ਕਰਤਾਰਪੁਰ ਇਲਾਕੇ 'ਚ ਜ਼ਿਲ੍ਹਾ ਪ੍ਰੀਸ਼ਦ ਦੀਆਂ 3 ਸੀਟਾਂ ਵਰਿਆਣਾ , ਧਾਲੀਵਾਲ ਤੇ ਨੌਗੱਜਾ ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਗਈ | ਜ਼ਿਲ੍ਹਾ ਪ੍ਰੀਸ਼ਦ ਵਰਿਆਣਾ ਦੇ 34 ਪਿੰਡਾਂ 'ਚ 'ਆਪ' ਤੇ ਕਾਂਗਰਸ ਵਿੱਚ ਹੋਏ ਮੁਕਾਬਲੇ ਵਿੱਚ 'ਆਪ' ਦੇ ਉਮੀਦਵਾਰ ਗੁਰਜਿੰਦਰ ਸਿੰਘ ਭਤੀਜਾ ਕਾਂਗਰਸ ਦੇ ਉਮੀਦਵਾਰ ਕੰਵਰਵੀਰ ਸਿੰਘ ਸਰਾਏ ਨੂੰ 2361 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਣੇ ਗਏ | ਧਾਲੀਵਾਲ ਜ਼ੋਨ ਤੋਂ 'ਆਪ' ਉਮੀਦਵਾਰ ਬਲਬੀਰ ਕੌਰ ਸੰਧੂ ਵਲੋਂ ਕਾਂਗਰਸ ਉਮੀਦਵਾਰ ਰਾਜਬੀਰ ਕੌਰ ਨੂੰ 2485 ਵੋਟਾਂ ਨਾਲ ਹਰਾਇਆ ਗਿਆ | ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੋਗੱਜਾ ਤੋ ਆਪ ਉਮੀਦਵਾਰ ਸੁਰਿੰਦਰ ਸਿੰਘ ਕਾਹਲੋਂ ਨੇ ਕਾਂਗਰਸ ਉਮੀਦਵਾਰ ਗੁਰਬਖਸ ਸਿੰਘ ਨੌਗੱਜਾ ਨੂੰ 2375 ਵੋਟਾਂ ਦੇ ਫ਼ਰਕ ਨਾਲ ਹਰਾਇਆ ਜਦ ਕਿ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਸਤਨਾਮ ਸਿੰਘ ਸੱਤੀ ਤੀਸਰੇ ਸਥਾਨ 'ਤੇ ਰਿਹਾ | ਬਲਾਕ ਸੰਮਤੀ ਦੀਆਂ 34 ਸੀਟਾਂ ਵਿੱਚੋਂ 'ਆਪ' ਦੇ ਉਮੀਦਵਾਰ 23 ਸੀਟਾਂ 'ਤੇ ਜਿੱਤ ਪ੍ਰਾਪਤ ਕਰਨ ਵਿੱਚ ਕਾਮਯਾਬ ਰਹੇ ਜਦ ਕਿ ਕਾਂਗਰਸ ਪਾਰਟੀ ਨੂੰ 8 ਸੀਟਾਂ, ਸ਼੍ਰੋਮਣੀ ਅਕਾਲੀ ਦਲ ਨੂੰ 2 ਸੀਟਾਂ ਤੇ ਬਸਪਾ ਉਮੀਦਵਾਰ 1 ਸੀਟ ਜਿੱਤਣ ਵਿੱਚ ਕਾਮਯਾਬ ਰਹੇ | ਇਸ ਮੌਕੇ ਮੈਡਮ ਹਰਪ੍ਰੀਤ ਕੌਰ ਵਲੋਂ ਜੇਤੂ ਉਮੀਦਵਾਰਾਂ ਨਾਲ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਚੜਦੀ ਕਲਾ ਲਈ ਅਰਦਾਸ ਕੀਤੀ |