19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਵੋਟਾਂ ਦੀ ਗਿਣਤੀ ਤੋਂ ਬਾਅਦ ਵਾਪਸ ਆ ਰਹੇ ਅਕਾਲੀ ਉਮੀਦਵਾਰ 'ਤੇ ਹਮਲਾ

Ad Position 21
No active advertisement
ਅਜੀਤ ਡੈਸਕ 19-12-2025
ਖਲਵਾੜਾ, 18 ਦਸੰਬਰ (ਮਨਦੀਪ ਸਿੰਘ ਸੰਧੂ)-ਵੋਟਾਂ ਦੀ ਗਿਣਤੀ ਤੋਂ ਬਾਅਦ ਦੇਰ ਰਾਤ ਵਾਪਸ ਪਿੰਡ ਖਲਵਾੜਾ ਆ ਰਹੇ ਅਕਾਲੀ ਦਲ ਦੇ ਉਮੀਦਵਾਰ ਸਰੂਪ ਸਿੰਘ ਖਲਵਾੜਾ ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਸਥਿਤ ਰਾਮਗੜ੍ਹੀਆ ਕਾਲਜ ਵਿਖੇ ਹੋਈ ਵੋਟਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਉਪਰੰਤ ਸਮਾਪਤੀ ਤੇ ਸਰੂਪ ਸਿੰਘ ਖਲਵਾੜਾ ਰਾਤ ਕਰੀਬ ਸਾਢੇ 9 ਵਜੇ ਆਪਣੇ ਪਿੰਡ ਵਾਪਸ ਆ ਰਹੇ ਸਨ ਤਾਂ ਬਾਈਪਾਸ ਤੋਂ ਪਿੰਡ ਮੁੜਦਿਆਂ ਨੂੰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਕੇ ਲੁੱਟਣ ਦੀ ਨੀਅਤ ਨਾਲ ਹੱਥੋਪਾਈ ਹੁੰਦਿਆਂ ਉਨ੍ਹਾਂ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਸਵੇਰੇ ਸਰੂਪ ਸਿੰਘ ਖਲਵਾੜਾ ਨੇ ਸਿਵਲ ਹਸਪਤਾਲ ਫਗਵਾੜਾ ਵਿਖੇ ਪਹੁੰਚ ਕੇ ਆਪਣਾ ਇਲਾਜ ਕਰਵਾਇਆ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਇਸ ਮੌਕੇ ਸਰੂਪ ਸਿੰਘ ਖਲਵਾੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ 'ਤੇ ਪਹਿਲਾਂ ਵੀ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਹੁਣ ਵੀ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਸਨ |
Ad Position 22
No active advertisement
ਪਿਛਲੀ ਖ਼ਬਰ ਕਰਿਆਨੇ ਦੀ ਦੁਕਾਨ 'ਚੋਂ ਅੱਠ ਹਜ਼ਾਰ ਦੀ ਨਕਦੀ ਚੋਰੀ ਅਗਲੀ ਖ਼ਬਰ ਕਰਤਾਰਪੁਰ ਇਲਾਕੇ 'ਚ ਜ਼ਿਲ੍ਹਾ ਪ੍ਰੀਸ਼ਦ ਦੀਆਂ 3 ਸੀਟਾਂ ਉੱਪਰ 'ਆਪ' ਦਾ ਕਬਜ਼ਾ ਬਲਾਕ ਸੰਮਤੀ 'ਆਪ' 23, ਕਾਂਗਰਸ 8, ਅਕ...
Ad Position 24