ਗੁਰਾਇਆ,18 ਦਸੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਢੰਡਾ ਵਿਖੇ ਇਕ ਕਰਿਆਨੇ ਦੀ ਦੁਕਾਨ ਵਿਚ ਬੀਤੀ ਰਾਤ ਚੋਰੀ ਦੀ ਖ਼ਬਰ ਹੈ ¢ ਜਾਣਕਾਰੀ ਦਿੰਦੇ ਹੋਏ ਬਸੰਤ ਕੁਮਾਰ ਕਰਿਆਨਾ ਸਟੋਰ ਦੁਕਾਨ ਦੀ ਮਾਲਕ ਸਵਿੱਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੀ ਰਾਤ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਆਪਣੀ ਦੁਕਾਨ ਬੰਦ ਕੀਤੀ ਸੀ¢ ਜਦੋਂ ਸਵੇਰੇ ਉਹ ਦੁਕਾਨ 'ਤੇ ਆਏ ਤਾਂ ਦੇਖਿਆ ਕਿ ਦਰਵਾਜ਼ੇ ਦਾ ਜਿੰਦਰਾ ਟੁੱਟਿਆ ਹੋਇਆ ਸੀ, ਚੋਰਾਂ ਵੱਲੋਂ ਗੱਲੇ ਨੂੰ ਬਾਹਰ ਸੁੱਟਿਆ ਗਿਆ ਸੀ¢ ਉਨ੍ਹਾਂ ਨੇ ਦੱਸਿਆ ਕਿ ਗੱਲੇ ਵਿੱਚ ਲਗਭਗ ਅੱਠ ਹਜ਼ਾਰ ਰੁਪਏ ਦੀ ਨਕਦੀ, ਜੋ ਚੋਰ ਲੈ ਕੇ ਫ਼ਰਾਰ ਹੋ ਗਏ¢