19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਚੋਣ ਜਿੱਤਣ ਉਪਰੰਤ ਨਰਿੰਦਰ ਕੌਰ ਦਾ ਸੀਚੇਵਾਲ ਵਿਖੇ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 19-12-2025
ਮਲਸੀਆਂ, 18 ਦਸੰਬਰ (ਸੁਖਦੀਪ ਸਿੰਘ)-ਬਲਾਕ ਸੰਮਤੀ ਲੋਹੀਆਂ ਖ਼ਾਸ ਦੀਆਂ ਚੋਣਾਂ ਦੌਰਾਨ ਜ਼ੋਨ ਨੰਬਰ-14 ਰੂਪੇਵਾਲ (ਸ਼ਾਹਕੋਟ) ਤੋਂ ਆਜ਼ਾਦ ਉਮੀਦਵਾਰ ਨਰਿੰਦਰ ਕੌਰ ਸੀਚੇਵਾਲ ਪਤਨੀ ਸਟੇਕ ਸਿੰਘ ਵੱਡੀ ਲੀਡ ਨਾਲ ਜੇਤੂ ਰਹੇ, ਜਿਨ੍ਹਾਂ ਦਾ ਉਨ੍ਹਾਂ ਦੇ ਪਿੰਡ ਸੀਚੇਵਾਲ ਵਿਖੇ ਪਹੁੰਚਣ 'ਤੇ ਨਗਰ ਨਿਵਾਸੀਆਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਨਰਿੰਦਰ ਕੌਰ ਸੀਚੇਵਾਲ ਨੇ ਜ਼ੋਨ ਨੰਬਰ-14 ਅਧੀਨ ਆਉਂਦੇ ਸਾਰੇ ਪਿੰਡਾਂ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਉਹਨਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਜਿੱਤ ਦਿਵਾਈ ਹੈ, ਜਿਸ ਲਈ ਉਹ ਉਹਨਾਂ ਦੇ ਸਦਾ ਰਿਣੀ ਰਹਿਣਗੇ | ਇਸ ਮੌਕੇ ਸੁਰਜੀਤ ਸਿੰਘ ਸ਼ੰਟੀ, ਜਸਪਾਲ ਸਿੰਘ, ਵਾਇਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ, ਸਰਪੰਚ ਬੂਟਾ ਸਿੰਘ ਸੀਚੇਵਾਲ, ਨੰਬਰਦਾਰ ਨਿਰਮਲ ਸਿੰਘ, ਮਨਜੀਤ ਸਿੰਘ ਰੂਪੇਵਾਲ, ਕੇਵਲ ਸਿੰਘ ਰੂਪੇਵਾਲ, ਪਿਆਰਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕਾਂ ਨੇ ਨਰਿੰਦਰ ਕੌਰ ਸੀਚੇਵਾਲ ਨੂੰ ਵਧਾਈਆਂ ਦਿੱਤੀਆਂ ਤੇ ਜਿੱਤ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜਿਆਂ ਸੰਬੰਧੀ ਸਮਾਗਮ ਦੇ ਤੀਜੇ ਦਿਨ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਦੀਵਾਨ ਸਜਾਏ ਅਗਲੀ ਖ਼ਬਰ ਖ਼ੂਨਦਾਨ ਕੈਂਪ ਭਲਕੇ
Ad Position 24