ਸ਼ਹੀਦੀ ਦਿਹਾੜਿਆਂ ਸੰਬੰਧੀ ਸਮਾਗਮ ਦੇ ਤੀਜੇ ਦਿਨ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਦੀਵਾਨ ਸਜਾਏ
ਅਜੀਤ ਡੈਸਕ
19-12-2025
ਸ਼ਾਹਕੋਟ, 18 ਦਸੰਬਰ (ਨਗਿੰਦਰ ਸਿੰਘ ਬਾਂਸਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਉਲੀਕੇ ਗਏ ਗੁਰਮਤਿ ਸਮਾਗਮਾਂ ਦੀ ਲੜੀ ਦੇ ਤੀਜੇ ਦਿਨ ਦੇ ਦੀਵਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮੁਹੱਲਾ ਕਰਤਾਰ ਨਗਰ ਸ਼ਾਹਕੋਟ ਵਿਖੇ ਸਜਾਏ ਗਏ ¢
ਸਮਾਗਮ ਦੀ ਸ਼ੁਰੂਆਤ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ, ਜਿਸ ਉਪਰੰਤ ਬੀਬੀਆਂ ਦੇ ਜਥੇ ਵਲੋਂ ਸੰਗਤੀ ਰੂਪ ਵਿਚ ਕੀਰਤਨ ਕੀਤਾ ਗਿਆ¢ ਇਸ ਮÏਕੇ ਭਾਈ ਤਲਵਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਗਿਆ ਉਪਰੰਤ ਭਾਈ ਜੈਦੀਪ ਸਿੰਘ ਫਗਵਾੜਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ¢ ਸਟੇਜ ਸੰਚਾਲਨ ਦੀ ਸੇਵਾ ਨਿਭਾਉਂਦੇ ਹੋਏ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸਮਾਗਮ ਦੇ ਚÏਥੇ ਦਿਨ ਦੇ ਦੀਵਾਨ ਗੁਰਦੁਆਰਾ ਬਾਬਾ ਨਾਮਦੇਵ ਭਵਨ ਵਿਖੇ ਹੋਣਗੇ, ਜਿਸ ਵਿਚ ਭਾਈ ਮਨਪ੍ਰੀਤ ਸਿੰਘ ਦੇ ਰਾਗੀ ਜਥੇ ਵੱਲੋਂ ਕੀਰਤਨ ਅਤੇ ਉੱਘੇ ਸਿੱਖ ਪ੍ਰਚਾਰਕ ਭਾਈ ਹਰਜੀਤ ਸਿੰਘ ਵਲੋਂ ਕਥਾ ਕੀਤੀ ਜਾਵੇਗੀ ¢
ਇਸ ਮÏਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਆਗੂ ਜਥੇ. ਸੁਲੱਖਣ ਸਿੰਘ ਸ਼ਾਹਕੋਟ, ਮਾਰਕਿਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਪ੍ਰਵੀਨ ਗਰੋਵਰ ਐਮ.ਸੀ., ਪ੍ਰਧਾਨ ਹਰਜੀਤ ਸਿੰਘ, ਸੁਖਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਸ਼ਾਹਕੋਟ, ਅਰਵਿੰਦਰ ਸਿੰਘ ਰੱਖੜਾ, ਰਤਨ ਸਿੰਘ, ਮਨਮੋਹਨ ਸਿੰਘ, ਡਾ. ਅਰਵਿੰਦਰ ਸਿੰਘ ਰੂਪਰਾ, ਅਵਤਾਰ ਸਿੰਘ, ਅਮਨਦੀਪ ਸਿੰਘ ਬਾਂਸਲ, ਸਰਬਜੀਤ ਸਿੰਘ, ਕਰਮਜੀਤ ਸਿੰਘ, ਜੋਗਾ ਸਿੰਘ, ਲਛਮਣ ਸਿੰਘ ਰੂਪਰਾ, ਮਨਦੀਪ ਸਿੰਘ ਝੀਤਾ, ਕੁਲਬੀਰ ਸਿੰਘ ਧੰਜੂ, ਗੁਰਪਾਰਸ ਸਿੰਘ, ਇੰਦਰਪਾਲ ਸਿੰਘ, ਜਗਤਾਰ ਸਿੰਘ, ਡਾ. ਸੁਰਿੰਦਰ ਸਿੰਘ, ਗਿਆਨੀ ਕਿਰਪਾਲ ਸਿੰਘ, ਸੁਸਾਇਟੀ ਪ੍ਰਧਾਨ ਮਾਸਟਰ ਬਲਜੀਤ ਸਿੰਘ, ਗੁਰਮੁਖ ਸਿੰਘ ਬਾਟੂ, ਜਸਵਿੰਦਰ ਸਿੰਘ ਮੰਗਾ, ਪਿ੍ਤਪਾਲ ਸਿੰਘ, ਅਕੱਤਰ ਸਿੰਘ, ਬੰਟੀ ਵਾਲੀਆ, ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ¢