14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ 25 ਨੂੰ

Ad Position 21
No active advertisement
ਅਜੀਤ ਡੈਸਕ 20-12-2025
ਮਹਿਤਪੁਰ,19 ਦਸੰਬਰ (ਲਖਵਿੰਦਰ ਸਿੰਘ)-ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮਹਿਤਪੁਰ ਵਿਖੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈਨ | ਨਗਰ ਕੀਰਤਨ ਗੁਰਦੁਆਰਾ ਹਲਟੀ ਸਾਹਿਬ ਖੁਰਮਪੁਰ ਤੋਂ ਆਰੰਭ ਹੋਵੇਗਾ ਅਤੇ ਵੱਖ-ਵੱਖ ਪੜਾਅ ਦਸਮੇਸ਼ ਕਾਲੋਨੀ, ਮਾਡਲ ਟਾਊਨ, ਕਵਾਟਰਾਂ ,ਮਹਿਤਪੁਰ ,ਸ਼ਾਹਪੁਰ ਖੁਰਮਪੁਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਕੀਤਾ ਜਾਵੇਗਾ | ਜਿਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੰਜ,ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਉਚੇਚੇ ਤੌਰ 'ਤੇ ਪਹੁੰਚ ਰਹੇ ਹਨ | ਨਗਰ ਕੀਰਤਨ ਦੌਰਾਨ ਪੰਥ ਪ੍ਰਸਿੱਧ ਇੰਟਰਨੈਸ਼ਨਲ ਬੀਬੀ ਜਸਵੀਰ ਕੌਰ ਜੱਸ ,ਭਾਈ ਹਰਦੀਪ ਸਿੰਘ ਦੀਪ, ਬੀਬੀ ਰਛਪਾਲ ਕੌਰ ਸ਼ਰੀਹ ਵਾਲਿਆਂ ਦਾ ਢਾਡੀ ਜਥਾ ਅਤੇ ਗੁਰਦੁਆਰਾ ਬੇਰ ਸਾਹਿਬ ਸ਼ਾਹਪੁਰ ਦੇ ਬੱਚਿਆਂ ਵਲੋਂ ਕੀਰਤਨ ਹਾਜ਼ਰੀ ਭਰੀ ਜਾਵੇਗੀ | ਗੋਬਿੰਦ ਸਰਵਰ ਬੁਲੰਦਪੁਰੀ ਸਾਹਿਬ ਦੇ ਬੱਚਿਆਂ ਵੱਲੋਂ ਬੈਂਡ ਦੀ ਸੇਵਾ ਕੀਤੀ ਜਾਵੇਗੀ | ਇਸ ਸਬੰਧੀ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਕਿਹਾ ਕਿ ਇਹ ਜੋ ਉਪਰਾਲਾ ਸਮੂਹ ਸ਼ਾਹਪੁਰ-ਖੁਰਮਪੁਰ ਮਹਿਤਪੁਰ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ | ਇਸ ਮੌਕੇ ਸਾਧੂ ਸਿੰਘ ਮਰੋਕ,ਸੰਤੋਖ ਸਿੰਘ, ਲਖਵੀਰ ਸਿੰਘ , ਲਾਡੀ ਮਾਰੋਕ, ਗੁਰਦਿਆਲ ਸਿੰਘ, ਸਵਰਨ ਸਿੰਘ ਗਿੱਲ, ਬਲਵਿੰਦਰ ਸਿੰਘ ਜੋਸਨ, ਰਣਜੀਤ ਸਿੰਘ, ਸੁਖਜੀਤ ਸਿੰਘ, ਸੰਜੀਵ ਕੁਮਾਰ ਆਦਿ ਮੈਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਨੂੰ ਸੱਤਾ ਤੋਂ ਪਾਸੇ ਕਰਨ ਲਈ ਇਨਸਾਫ਼ ਪਸੰਦ ਲੋਕਾਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਲੋੜ-ਕਾਮਰੇਡ ਪਾ... ਅਗਲੀ ਖ਼ਬਰ ਪਿੰਡ ਸ਼ੋਅਲੇ ਤੋਂ 2 ਦੁਧਾਰੂ ਮੱਝਾਂ ਚੋਰੀ
Ad Position 24