14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮੋਦੀ ਸਰਕਾਰ ਨੂੰ ਸੱਤਾ ਤੋਂ ਪਾਸੇ ਕਰਨ ਲਈ ਇਨਸਾਫ਼ ਪਸੰਦ ਲੋਕਾਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਲੋੜ-ਕਾਮਰੇਡ ਪਾਸਲਾ

Ad Position 21
No active advertisement
ਅਜੀਤ ਡੈਸਕ 20-12-2025
ਮਲਸੀਆਂ, 19 ਦਸੰਬਰ (ਦਲਜੀਤ ਸਿੰਘ ਸਚਦੇਵਾ)-ਮਲਸੀਆਂ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ 'ਮਨੂੰਵਾਦ ਭਜਾਓ, ਬੇਗਮਪੁਰਾ ਵਸਾਓ' ਸਿਆਸੀ ਵਿਚਾਰਧਾਰਕ ਮੁਹਿੰਮ ਤਹਿਤ ਕਾਨਫਰੰਸ ਕਰਨੈਲ ਸਿੰਘ, ਜੋਗਿੰਦਰ ਸਿੰਘ ਬਿੱਲੀ ਚੁਹਾਰਮੀ, ਤਾਰਾ ਸਿੰਘ ਥੰਮੂਵਾਲ ਤੇ ਰੀਨਾ ਰਾਣੀ ਕੋਟਲੀ ਗਾਜਰਾਂ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਵਿਸ਼ੇਸ਼ ਤੌਰ 'ਤੇ ਪੁੱਜੇ ਤੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ 'ਤੇ 11 ਸਾਲ ਤੋਂ ਕਾਬਜ਼ ਮੋਦੀ ਸਰਕਾਰ ਨੂੰ ਸੱਤਾ ਤੋਂ ਪਾਸੇ ਕਰਨ ਲਈ ਸਭ ਇਨਸਾਫ਼ ਪਸੰਦ ਲੋਕਾਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ | ਇਸ ਬੱਝਵੇਂ ਹੰਭਲੇ ਨਾਲ ਹੀ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕਦਾ ਹੈ | ਕਾਮਰੇਡ ਪਾਸਲਾ ਨੇ 22 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪਾਰਟੀ ਵਲੋਂ ਕੀਤੀ ਜਾ ਰਹੀ ਕਨਵੈਨਸ਼ਨ ਵਿਚ ਹੁੰਮ-ਹੁਮਾ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਕਾਮਰੇਡ ਦਰਸ਼ਨ ਨਾਹਰ ਨੇ ਆਪਣੇ ਸੰਬੋਧਨ ਵਿਚ ਮਜ਼ਦੂਰ ਮੰਗਾਂ ਪ੍ਰਤੀ ਕੇਂਦਰ ਅਤੇ ਪੰਜਾਬ ਸਰਕਾਰ ਦੇ ਰਵੱਈਏ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ | ਕਾਮਰੇਡ ਨਿਰਮਲ ਸਿੰਘ ਮਲਸੀਆਂ ਤਹਿਸੀਲ ਸਕੱਤਰ ਆਰ.ਐਮ.ਪੀ.ਆਈ ਨੇ ਸਟੇਜ ਸੰਚਾਲਨ ਕੀਤਾ | ਅਖ਼ੀਰ ਵਿਚ ਕਾਮਰੇਡ ਤਾਰਾ ਸਿੰਘ ਥੰਮੂਵਾਲ ਨੇ ਕਾਨਫਰੰਸ 'ਚ ਸ਼ਾਮਿਲ ਹੋਣ ਲਈ ਸਭ ਦਾ ਧੰਨਵਾਦ ਕੀਤਾ | ਕਾਨਫਰੰਸ ਵਿਚ ਸਤਪਾਲ ਮੁਰੀਦਵਾਲ, ਜਗੀਰ ਸਿੰਘ ਕੋਟਲੀ ਗਾਜਰਾਂ, ਮੰਗਤ ਲਾਲ ਬਲ ਨੌਂ, ਮੋਹਣ ਚਵਿੰਡਾ, ਜਸਵੀਰ ਸਿੰਘ ਮਲਸੀਆਂ, ਵਿਕਰਮ ਸਿੰਘ ਮੰਡਾਲਾ, ਗੁਰਮੇਜ ਸਿੰਘ ਸੰਢਾਂਵਾਲ, ਰਘਬੀਰ ਸਿੰਘ ਥੰਮੂਵਾਲ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਪੰਦ੍ਹਰਵਾੜੇ ਤਹਿਤ ਗੁਰਦੁਆਰਾ ਨਾਮਦੇਵ ਭਵਨ ਵਿਖੇ ਸਜਾਏ ਦੀਵਾਨ ਅਗਲੀ ਖ਼ਬਰ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ 25 ਨੂੰ
Ad Position 24