14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ਼ਹੀਦੀ ਪੰਦ੍ਹਰਵਾੜੇ ਤਹਿਤ ਗੁਰਦੁਆਰਾ ਨਾਮਦੇਵ ਭਵਨ ਵਿਖੇ ਸਜਾਏ ਦੀਵਾਨ

Ad Position 21
No active advertisement
ਅਜੀਤ ਡੈਸਕ 20-12-2025
ਸ਼ਾਹਕੋਟ, 19 ਦਸੰਬਰ (ਨਗਿੰਦਰ ਸਿੰਘ ਬਾਂਸਲ)-ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕÏਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਉਲੀਕੇ ਗਏ ਗੁਰਮਤਿ ਸਮਾਗਮਾਂ ਦੀ ਲੜੀ ਦੇ ਚÏਥੇ ਦਿਨ ਦੇ ਦੀਵਾਨ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਸਜਾਏ ਗਏ¢ ਇਸ ਮÏਕੇ ਗ੍ਰੰਥੀ ਸਿੰਘ ਭਾਈ ਬਲਵੰਤ ਸਿੰਘ ਵਲੋਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਬੀਬੀ ਜਸਕਿਰਨ ਕÏਰ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ¢ ਇਸ ਮÏਕੇ ਭਾਈ ਮਨਪ੍ਰੀਤ ਸਿੰਘ ਸ਼ਾਹਕੋਟ ਵਾਲਿਆਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਗਿਆ ਉਪਰੰਤ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਚਾਰਕ ਭਾਈ ਹਰਜੀਤ ਸਿੰਘ ਵਲੋਂ ਸਰਸਾ ਦੇ ਕੰਢੇ ਹੋਏ ਪਰਿਵਾਰ ਵਿਛੋੜੇ, ਸਰਸਾ ਤੋਂ ਕੁੰਮੇ ਮਾਸ਼ਕੀ ਦੇ ਘਰ ਮਾਤਾ ਗੁਜਰ ਕÏਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੇ ਜਾਣ ਦਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਵੱਡੇ ਸਾਹਿਬਜ਼ਾਦਿਆਂ ਤੇ ਸਿੰਘਾਂ ਵਲੋਂ ਚਮਕÏਰ ਦੀ ਗੜ੍ਹੀ ਵਿਚ ਜਾਣ ਦਾ ਇਤਿਹਾਸ ਸਰਵਣ ਕਰਵਾਇਆ ਗਿਆ¢ ਸਟੇਜ ਸੰਚਾਲਨ ਦੀ ਸੇਵਾ ਨਿਭਾਉਂਦੇ ਹੋਏ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸਮਾਗਮ ਦੇ ਪੰਜਵੇਂ ਦਿਨ ਦੇ ਦੀਵਾਨ ਗੁਰਦੁਆਰਾ ਗੁਰੂ ਨਾਨਕ ਨਿਵਾਸ ਮੁਹੱਲਾ ਅਜ਼ਾਦ ਨਗਰ ਵਿਖੇ ਸਜਾਏ ਜਾਣਗੇ, ਜਿਸ 'ਚ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਅਤੇ ਸਿੱਖ ਪ੍ਰਚਾਰਕ ਭਾਈ ਹਰਜੀਤ ਸਿੰਘ ਵਲੋਂ ਕਥਾ ਵਿਚਾਰਾਂ ਪੇਸ਼ ਕੀਤੀਆਂ ਜਾਣਗੀਆਂ ¢ ਇਸ ਮÏਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸੂਬਾਈ ਆਗੂ ਜਥੇ. ਸੁਲੱਖਣ ਸਿੰਘ, ਮਾਰਕਿਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਪਰਮਜੀਤ ਕÏਰ ਬਜਾਜ ਐਮ.ਸੀ., ਗੁਰਮੀਤ ਸਿੰਘ ਬਜਾਜ, ਧਰਮਪਾਲ ਸਿੰਘ ਕਰੀਰ, ਮਨਜੀਤ ਕੁਮਾਰ ਦੇਦ, ਸੁਰਜੀਤ ਸਿੰਘ ਕੋਹਾੜ, ਕੇਵਲ ਸਿੰਘ ਬੱਟੂ, ਸÏਰਵ ਕੁਮਾਰ, ਭੁਪਿੰਦਰ ਸਿੰਘ ਜੱਸਲ, ਕਾਮਰੇਡ ਹਰਭਜਨ ਸਿੰਘ, ਮਨਜੀਤ ਸਿੰਘ ਜੱਸਲ, ਅੰਮਿ੍ਤਪਾਲ ਸਿੰਘ ਰੱਖੜਾ, ਗੁਰਪ੍ਰੀਤ ਸੱਗੂ, ਰਾਜੀਵ ਕੁਮਾਰ, ਹਰਮਨਜੀਤ ਸਿੰਘ, ਜਸਵੀਰ ਸਿੰਘ ਰਤਨ, ਜਸਵੰਤ ਲਾਲ ਜੱਸਲ, ਸੁਖਬੀਰ ਸਿੰਘ ਰਤਨ, ਮੇਜਰ ਸਿੰਘ ਮੰਡ, ਮਨਜੀਤ ਸਿੰਘ ਭਾਟੀਆ, ਡਾ. ਸੁਰਿੰਦਰ ਸਿੰਘ, ਭਾਈ ਅੰਮਿ੍ਤਪਾਲ ਸਿੰਘ, ਸੁਸਾਇਟੀ ਪ੍ਰਧਾਨ ਮਾਸਟਰ ਬਲਜੀਤ ਸਿੰਘ, ਗੁਰਮੁਖ ਸਿੰਘ ਬਾਟੂ, ਜਸਵਿੰਦਰ ਸਿੰਘ ਮੰਗਾ, ਪਿ੍ਤਪਾਲ ਸਿੰਘ, ਅਕੱਤਰ ਸਿੰਘ, ਬੰਟੀ ਵਾਲੀਆ, ਕੁਲਵਿੰਦਰ ਸਿੰਘ, ਸ਼ਰਨਜੀਤ ਸਿੰਘ, ਜਸਕਰਨ ਸਿੰਘ, ਮਨਮੀਤ ਸਿੰਘ, ਪਵਨਦੀਪ ਸਿੰਘ ਗੋਪੀ, ਗੁਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੇ ਚੋਣਾਂ 'ਚ ਸ਼ੇਰੋਵਾਲੀਆ ਦੀ ਵਿਕਾਸ ਪੱਖੀ ਸੋਚ 'ਤੇ ਪਹਿਰਾ ਦਿੱਤਾ-ਚੱਠਾ, ਕੰਗ, ਤਾਰੀ ਅਗਲੀ ਖ਼ਬਰ ਮੋਦੀ ਸਰਕਾਰ ਨੂੰ ਸੱਤਾ ਤੋਂ ਪਾਸੇ ਕਰਨ ਲਈ ਇਨਸਾਫ਼ ਪਸੰਦ ਲੋਕਾਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਲੋੜ-ਕਾਮਰੇਡ ਪਾ...
Ad Position 24