ਸ਼ਾਹਕੋਟ, 19 ਦਸੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਹਲਕੇ ਦੇ ਲੋਕਾਂ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਨੂੰ ਜਿਤਾ ਕੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਵਿਕਾਸ ਪੱਖੀ ਸੋਚ 'ਤੇ ਪਹਿਰਾ ਦਿੱਤਾ ਹੈ | ਇਹ ਪ੍ਰਗਟਾਵਾ ਕਾਂਗਰਸ ਬਲਾਕ ਸ਼ਾਹਕੋਟ ਦੇ ਪ੍ਰਧਾਨ ਸੁਰਿੰਦਰਜੀਤ ਸਿੰਘ ਚੱਠਾ, ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ ਤੇ ਜਗਤਾਰ ਸਿੰਘ ਤਾਰੀ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ ਨੇ ਗੱਲਬਾਤ ਕਰਦਿਆਂ ਕੀਤਾ | ਕਾਂਗਰਸੀ ਆਗੂਆਂ ਨੇ ਕਿਹਾ ਕਿ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਪਿਛਲੀ ਕਾਂਗਰਸ ਸਰਕਾਰ ਸਮੇਂ ਬਦਲਾਖੋਰੀ ਦੀ ਨਹੀਂ, ਸਿਰਫ਼ ਵਿਕਾਸ ਦੀ ਰਾਜਨੀਤੀ ਕੀਤੀ ਹੈ ਤੇ ਉਨ੍ਹਾਂ ਦਾ ਮੁੱਖ ਏਜੰਡਾ ਵਿਕਾਸ ਹੀ ਰਿਹਾ ਹੈ | ਸ਼ੇਰੋਵਾਲੀਆ ਵਲੋਂ ਕਾਂਗਰਸ ਦੇ ਰਾਜ ਵਿਚ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਤੇ ਇਨ੍ਹਾਂ ਦੀਆਂ ਨੀਤੀਆਂ ਤੋਂ ਹਲਕੇ ਦੇ ਲੋਕ ਬਹੁਤ ਖ਼ੁਸ਼ ਹਨ, ਜਿਸ ਕਾਰਨ ਲੋਕਾਂ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਦੇ ਹੱਕ ਵਿਚ ਵੱਡਾ ਫ਼ਤਵਾ ਦੇ ਕੇ ਮੌਜੂਦਾ ਸਰਕਾਰ ਨੂੰ ਸ਼ੀਸ਼ਾ ਦਿਖਾਇਆ ਹੈ |