14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਪੇਂਡੂ ਮਜ਼ਦੂਰ ਯੂਨੀਅਨ ਨੇ ਵੱਖ-ਵੱਖ ਪਿੰਡਾਂ 'ਚ ਮੋਦੀ ਸਰਕਾਰ ਦੇ ਪੁਤਲੇ ਫੂਕੇ

Ad Position 21
No active advertisement
ਅਜੀਤ ਡੈਸਕ 20-12-2025
ਲੋਹੀਆਂ ਖਾਸ, 19 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਕੇਂਦਰ ਸਰਕਾਰ ਵਲੋਂ ਇਕ ਤੋਂ ਬਾਅਦ ਇੱਕ ਲਿਆਂਦੇ ਜਾ ਰਹੇ ਲੋਕ ਵਿਰੋਧੀ ਕਾਨੂੰਨਾਂ ਦੀ ਜਿਥੇ ਸਖਤ ਨਿਖੇਧੀ ਹੋ ਰਹੀ ਹੈ, ਉਥੇ ਇਨ੍ਹਾਂ ਕਿਰਤ ਕਨੂੰਨਾਂ ਵਿੱਚ ਕੀਤੀਆਂ ਗਈਆਂ ਮਜ਼ਦੂਰ ਵਿਰੋਧੀ ਤਬਦੀਲੀਆਂ 'ਚ ਬਿਜਲੀ ਸੋਧ ਬਿੱਲ 2025 ਅਤੇ 'ਵੈਬ ਜੀ ਰਾਮ ਜੀ' ਕਾਨੂੰਨ ਲਿਆ ਕੇ ਮਨਰੇਗਾ ਦਾ ਨਾਮ ਬਦਲਣ ਦੀਆਂ ਕੋਝੀਆਂ ਚਾਲਾਂ ਵਿਰੁੱਧ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਕਾਈ ਲੋਹੀਆਂ ਨੇ ਲੋਹੀਆਂ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਹਨ | ਲੋਹੀਆਂ ਦੇ ਪਿੰਡ ਧੱਕਾ ਵਸਤੀ ਅਤੇ ਪਿੰਡ ਨੱਲ੍ਹ 'ਚ ਕਿਰਤੀਆਂ ਦੇ ਹੋਏ ਇਕੱਠਾਂ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੀ ਤਹਿਸੀਲ ਸਕੱਤਰ ਗੁਰਚਰਨ ਸਿੰਘ ਅਟਵਾਲ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਮਜ਼ਦੂਰ ਮਾਰੂ ਸੋਧਾਂ ਨੂੰ ਲਾਗੂ ਕਰਨ ਲਈ ਹਨ ਅਤੇ ਲੋਕ ਮਾਰੂ ਨੀਤੀਆਂ ਵਾਲਾ ਕਾਨੂੰਨ ਲਿਆ ਕੇ ਮਨਰੇਗਾ ਦਾ ਸਿਰਫ ਨਾਂਅ ਹੀ ਨਹੀਂ ਬਦਲਿਆ ਜਾ ਰਿਹਾ ਸਗੋਂ ਇਸ ਵਿੱਚ ਕਾਨੂੰਨ ਤਹਿਤ ਮਜ਼ਦੂਰ ਵਰਗ ਨੂੰ ਮਿਲਦਾ ਨਾਮਾਤਰ ਰੁਜ਼ਗਾਰ ਖੋਹ ਕੇ ਕਿਰਤੀ ਲੋਕਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਸਾਜਿਸ਼ ਵੀ ਘੜੀ ਜਾ ਰਹੀ ਹੈ¢ ਉਨ੍ਹਾ ਕਿਹਾ ਕਿ ਇਸੇ ਦੇ ਵਿਰੁੱਧ ਜਥੇਬੰਦੀ ਵੱਲੋਂ ਪੰਜਾਬ ਭਰ ਚ ਮਜ਼ਦੂਰ ਵਿਰੋਧੀ ਉਪਰੋਕਤ ਤਿੰਨੇ ਕਾਲੇ ਕਾਨੂੰਨਾਂ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਮੁਜ਼ਾਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹੱਕੀ ਮਜ਼ਦੂਰ ਮੰਗਾਂ ਨੂੰ ਲੈ ਕੇ 7 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫਤਰ ਅੱਗੇ ਦਿੱਤੇ ਜਾ ਰਹੇ ਧਰਨਿਆਂ ਦÏਰਾਨ ਇਸ ਕਦਮ ਨੂੰ ਵਾਪਸ ਲੈਣ ਸੰਬੰਧੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਜ਼ੋਨ ਨੰ.11 ਸੰਗੋਵਾਲ ਤੋਂ ਬਲਾਕ ਸੰਮਤੀ ਦੇ ਕਾਂਗਰਸੀ ਉਮੀਦਵਾਰ ਵਰਿੰਦਰਜੀਤ ਕੌਰ ਨੇ ਜਿੱਤੀ ਚੋਣ ਅਗਲੀ ਖ਼ਬਰ ਲੋਕਾਂ ਨੇ ਚੋਣਾਂ 'ਚ ਸ਼ੇਰੋਵਾਲੀਆ ਦੀ ਵਿਕਾਸ ਪੱਖੀ ਸੋਚ 'ਤੇ ਪਹਿਰਾ ਦਿੱਤਾ-ਚੱਠਾ, ਕੰਗ, ਤਾਰੀ
Ad Position 24