ਜਲੰਧਰ, 19 ਦਸੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 2 ਕਿੱਲੋ 10 ਗ੍ਰਾਮ ਅਫ਼ੀਮ ਬਰਾਮਦ ਕਰਕੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਸਾਹਿਲ ਉਰਫ਼ ਖੱਤਰੀ ਪੁੱਤਰ ਅਨਿਲ ਕੁਮਾਰ ਵਾਸੀ ਅਰਜਨ ਨਗਰ, ਰਾਮਾ ਮੰਡੀ, ਜਲੰਧਰ ਵਜੋਂ ਦੱਸੀ ਗਈ ਹੈ | ਡੀ.ਸੀ.ਪੀ. (ਜਾਂਚ) ਮਨਪ੍ਰੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੱਤੀ ਕਿ ਏ.ਡੀ.ਸੀ.ਪੀ. (ਜਾਂਚ) ਜਯੰਤ ਪੁਰੀ ਅਤੇ ਏ.ਸੀ.ਪੀ. (ਜਾਂਚ) ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਕਰਾਈਮ ਬ੍ਰਾਂਚ ਦੇ ਮੁਖੀ ਸਰਬਜੀਤ ਸਿੰਘ ਦੀ ਪੁਲਿਸ ਪਾਰਟੀ ਨੇ ਗੁਰੂ ਗੋਬਿੰਦ ਸਿੰਘ ਐਵੀਨਿਊ ਨੇੜੇ ਕਾਰਵਾਈ ਕਰਦੇ ਹੋਏ ਸਾਹਿਲ ਉਰਫ਼ ਖੱਤਰੀ ਦੇ ਕਬਜ਼ੇ 'ਚੋਂ ਅਫ਼ੀਮ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਤੋਂ ਕੀਤੀ ਮੁੱਢਲੀ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਉਸ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ 4 ਅਪਰਾਧਿਕ ਮਾਮਲੇ ਦਰਜ ਹਨ | ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਹੋਰ ਪੁੱਛਗਿੱਛ ਕਰਨ ਲਈ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |