14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਆਬਾਦਪੁਰਾ 'ਚ ਸਕੂਲ ਨੇੜੇ ਨਸ਼ਾ ਛੁਡਾਊ ਕੇਂਦਰ ਨਾ ਬਣਾਉਣ ਦੀ ਮੰਗ

Ad Position 21
No active advertisement
ਅਜੀਤ ਡੈਸਕ 20-12-2025
• ਇਲਾਕਾ ਵਾਸੀਆਂ ਅਤੇ ਸੰਸਥਾਵਾਂ ਦੇ ਆਗੂਆਂ ਨੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨਾਲ ਕੀਤੀ ਮੁਲਾਕਾਤ
ਜਲੰਧਰ, 19 ਦਸੰਬਰ (ਐੱਮ. ਐੱਸ. ਲੋਹੀਆ)-ਸਾਂਝ ਸਮਾਜ ਵੈਲਫੇਅਰ ਸੁਸਾਇਟੀ, ਮਾਤਾ ਚਿੰਤਪੁਰਨੀ ਨੌਜਵਾਨ ਸਭਾ ਅਬਾਦਪੁਰਾ ਦੇ ਅਹੁਦੇਦਾਰਾਂ ਨੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ | ਇਲਾਕਾ ਵਾਸੀਆਂ ਅਤੇ ਆਗੂਆਂ ਨੇ ਮੰਗ ਕੀਤੀ ਕਿ ਜਲੰਧਰ ਪੱਛਮੀ ਹਲਕੇ ਦੇ ਅਬਾਦਪੁਰਾ ਮੁਹੱਲੇ 'ਚ ਸਕੂਲ ਦੇ ਨੇੜੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਦੀ ਉਸਾਰੀ ਨਾਲ ਇਲਾਕੇ 'ਚ ਨਸ਼ੇੜੀਆਂ ਦੀ ਆਵਾਜਾਈ ਵੀ ਵਧੇਗੀ, ਜਿਸ ਨਾਲ ਸਕੂਲ ਜਾਣ ਵਾਲੀਆਂ ਲੜਕੀਆਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ | ਇਸ ਨਾਲ ਉਨ੍ਹਾਂ ਦੀ ਸਿੱਖਿਆ, ਸੁਰੱਖਿਆ ਅਤੇ ਭਵਿੱਖ 'ਤੇ ਪ੍ਰਭਾਵ ਪਾਵੇਗੀ | ਆਂਢ-ਗੁਆਂਢ ਦੇ ਵਸਨੀਕਾਂ ਦੀਆਂ ਮੰਗਾਂ ਦੇ ਸੰਬੰਧ 'ਚ ਸੁਸ਼ੀਲ ਰਿੰਕੂ ਨੇ ਮੌਕੇ 'ਤੇ ਹੀ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਇਹ ਮੁੱਦਾ ਉਨ੍ਹਾਂ ਦੇ ਧਿਆਨ 'ਚ ਲਿਆਂਦਾ | ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਕੂਲ ਦੇ ਨੇੜੇ ਨਸ਼ਾ ਛੁਡਾਊ ਕੇਂਦਰ ਨਹੀਂ ਬਣਾਇਆ ਜਾਵੇਗਾ ਅਤੇ ਜਲਦੀ ਹੀ ਇਕ ਨਵੀਂ ਜਗ੍ਹਾਂ ਲੱਭ ਲਈ ਜਾਵੇਗੀ | ਇਸ ਮੌਕੇ ਵਰਿੰਦਰ ਬੰਗਾ, ਹਿਮਾਂਸ਼ੂ ਕੁਮਾਰ, ਖੜਕ ਸਿੰਘ, ਕਰਨੈਲ ਸਿੰਘ, ਅਨਿਲ ਕੁਮਾਰ ਕੌਲ, ਦਵਿੰਦਰ ਸਿੰਘ, ਹਰਜਿੰਦਰ ਪਾਲ, ਭਰਤ, ਅਨਿਲ ਕੁਮਾਰ, ਬਬਲਾ, ਸ਼ੈਂਕੀ, ਦੇਸ ਰਾਜ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੋਆਬਾ ਕਾਲਜ ਦੀ ਮਹਿਲਾ ਫੁੱਟਬਾਲ ਟੀਮ ਨੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 'ਚੋਂ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ ਕੱਲ੍ਹ
Ad Position 24