14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ 2 ਬਰੀ

Ad Position 21
No active advertisement
ਅਜੀਤ ਡੈਸਕ 20-12-2025
ਜਲੰਧਰ, 19 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਿਸ਼ੇਸ਼ ਕੰਬੋਜ ਦੀ ਅਦਾਲਤ ਨੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਪੁੱਤਰ ਬਲਵੀਰ ਸਿੰਘ ਅਤੇ ਹਰਜਿੰਦਰ ਸਿੰਘ ਉਰਫ਼ ਕਿੱਦੂ ਪੁੱਤਰ ਕੇਵਲ ਸਿੰਘ ਵਾਸੀ ਕੋਹਾੜ ਕਲਾਂ, ਥਾਣਾ ਸ਼ਾਹਕੋਟ, ਜ਼ਿਲ੍ਹਾ ਜਲੰਧਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਨ੍ਹਾਂ ਦੋਵਾਂ ਖ਼ਿਲਾਫ਼ 9 ਦਸੰਬਰ 2022 ਨੂੰ ਥਾਣਾ ਸ਼ਾਹਕੋਟ ਵਿਖੇ ਮਿ੍ਤਕਾ ਰਾਜਵਿੰਦਰ ਕੌਰ ਦੀ ਭੈਣ ਸੁਖਵਿੰਦਰ ਕੌਰ ਪਤਨੀ ਗੁਰਪਾਲ ਸਿੰਘ ਵਾਸੀ ਜਾਣੀਆਂ, ਸ਼ਾਹਕੋਟ ਦੀ ਸ਼ਿਕਾਇਤ 'ਤੇ ਉਸ ਦੀ ਭੈਣ ਰਾਜਵਿੰਦਰ ਕੌਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਕੀਤੇ ਜਾਣ ਦਾ ਮਾਮਲਾ ਦਰਜ ਕੀਤਾ ਗਿਆ ਸੀ | ਸ਼ਿਕਾਇਤ ਕਰਤਾ ਨੇ ਸ਼ਿਕਾਇਤ 'ਚ ਕਿਹਾ ਸੀ ਕਿ ਉਸ ਦੀ ਭੈਣ ਦਾ ਵਿਆਹ ਉਸ ਦੇ ਦਿਉਰ ਬਲਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਨਾਲ ਹੋਇਆ ਸੀ ਜੋ ਕਿ ਵਿਦੇਸ਼ 'ਚ ਆਉਂਦਾ ਜਾਂਦਾ ਰਹਿੰਦਾ ਸੀ ਤੇ ਉਸ ਦੇ ਦੋ ਬੱਚੇ ਵੀ ਸਨ, ਪਰ ਉਸ ਦੀ ਭੈਣ ਰਾਜਵਿੰਦਰ ਕੌਰ ਇੱਕ ਸਾਲ ਤੋਂ ਸੁਖਪ੍ਰੀਤ ਸਿੰਘ ਨਾਲ ਤੁਰੀ ਰਹਿੰਦੀ ਸੀ ਜਿਸ ਤੋਂ ਦੁਖੀ ਹੋ ਕਿ ਉਸ ਦੇ ਲੜਕੇ ਸਿਮਰਨਪ੍ਰੀਤ ਸਿੰਘ ਨੇ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਸੀ ਜਿਸ ਤੋਂ ਬਾਅਦ ਬਲਵਿੰਦਰ ਵੀ ਦੁਬਈ ਤੋਂ ਵਾਪਸ ਆ ਗਿਆ ਤੇ ਪੰਚਾਇਤ 'ਚ ਬੈਠ ਕੇ ਰਾਜਵਿੰਦਰ ਨਾਲ ਤਲਾਕ ਕਰ ਲਿਆ ਤੇ ਇਸ ਤੋਂ ਬਾਅਦ ਰਾਜਵਿੰਦਰ ਕੌਰ, ਸੁਖਪ੍ਰੀਤ ਸਿੰਘ ਅਤੇ ਹਰਜਿੰਦਰ ਨਾਲ ਰਹਿਣ ਲੱਗ ਪਈ ਪਰ ਕੁੱਝ ਦਿਨਾਂ ਬਾਅਦ ਉਸ ਦਾ ਫ਼ੋਨ ਆਇਆ ਕਿ ਉਸ ਨੂੰ ਸੁਖਪ੍ਰੀਤ ਅਤੇ ਹਰਜਿੰਦਰ ਕਾਫ਼ੀ ਪ੍ਰੇਸ਼ਾਨ ਕਰ ਰਹੇ ਸਨ ਤੇ ਉਹ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਰਹੀ ਹੈ | ਜਿਸ ਤੋਂ ਬਾਅਦ ਇਨ੍ਹਾਂ ਦੋਵਾਂ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਸੀ ਪਰ ਅੱਜ ਅਦਾਲਤ ਨੇ ਸਬੂਤਾਂ ਦੀ ਘਾਟ ਦੇ ਕਾਰਨ ਇਨ੍ਹਾਂ ਦੋਵਾਂ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਥ ਪ੍ਰਸਿੱਧ ਰਾਗੀ ਜਥੇ ਅਤੇ ਸੰਤ-ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਗਲੀ ਖ਼ਬਰ ਸੀ.ਟੀ. ਗਰੁੱਪ ਸ਼ਾਹਪੁਰ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ
Ad Position 24