14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਭਲਕੇ

Ad Position 21
No active advertisement
ਅਜੀਤ ਡੈਸਕ 20-12-2025
ਜਲੰਧਰ, 19 ਦਸੰਬਰ (ਐੱਮ. ਐੱਸ. ਲੋਹੀਆ)-ਆਗਾਜ਼ ਐੱਨ. ਜੀ. ਓ. ਅਤੇ ਥੈਲਾਸੀਮੀਆ ਚਿਲਡਰਨ ਵੈੱਲਫ਼ੇਅਰ ਸੁਸਾਇਟੀ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ, 21 ਦਸੰਬਰ, ਦਿਨ ਐਤਵਾਰ, ਸਵੇਰੇ 9 ਵਜੇ ਤੋਂ 12 ਵਜੇ ਤੱਕ ਸਿਵਲ ਹਸਪਤਾਲ ਜਲੰਧਰ ਦੇ ਬਲੱਡ ਬੈਂਕ 'ਚ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਸੰਸਥਾ ਦੇ ਮੁੱਖ ਦਫ਼ਤਰ ਪੱਕਾ ਬਾਗ਼ ਵਿਖੇ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਸੰਸਥਾ ਦੇ ਸਮੂਹ ਅਹੁਦੇਦਾਰ, ਮੈਂਬਰ, ਵੱਖ-ਵੱਖ ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ | ਸੰਸਥਾ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਵਿੱਟੀ, ਜਨਰਲ ਸਕੱਤਰ ਅਮਰਜੀਤ ਸਿੰਘ ਮੰਗਾ ਅਤੇ ਰਣਜੀਤ ਸਿੰਘ ਗੋਲਡੀ ਨੇ ਜਾਣਕਾਰੀ ਦਿੱਤੀ ਕਿ ਇੰਜੀਨੀਅਰ ਤਰਲੋਚਨ ਸਿੰਘ ਭਾਟੀਆ ਦੀ ਰਹਿਨੁਮਾਈ ਹੇਠ ਆਗਾਜ਼ ਐੱਨ. ਜੀ. ਓ. ਅਤੇ ਥੈਲਾਸੀਮੀਆ ਚਿਲਡਰਨ ਵੈਲਫ਼ੇਅਰ ਸੁਸਾਇਟੀ ਵਲੋਂ ਇਹ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਮੌਕੇ ਥੈਲਾਸੀਮੀਆ ਤੋਂ ਪੀੜਤ ਬੱਚਿਆਂ ਲਈ ਨਿਰੰਤਰ ਖੂਨਦਾਨ ਕੈਂਪ ਲਗਾਉਣ ਵਾਲੀ ਸੰਸਥਾ ਆਗਾਜ਼ ਐੱਨ. ਜੀ. ਓ. ਵਲੋਂ ਹਰ ਸਾਲ ਦੀ ਤਰ੍ਹਾਂ ਬੱਚਿਆਂ ਲਈ ਗਰਮ ਕੰਬਲ ਵੀ ਵੰਡੇ ਜਾਣਗੇ | ਪਰਮਪ੍ਰੀਤ ਸਿੰਘ ਵਿੱਟੀ ਨੇ ਕਿਹਾ ਕਿ ਇਸ ਕੈਂਪ 'ਚ ਇਕੱਠੇ ਹੋਏ ਸਾਰੇ ਯੂਨਿਟ ਥੈਲਾਸੀਮਿਕ ਬੱਚਿਆਂ ਨੂੰ ਮੁਹੱਈਆ ਕਰਵਾਏ ਜਾਣਗੇ | ਉਨ੍ਹਾਂ ਜਲੰਧਰ ਸ਼ਹਿਰ ਦੀਆਂ ਸਮੂਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਸ ਮਨੁੱਖਤਾ ਦੇ ਭਲੇ ਦੇ ਕਾਰਜ 'ਚ ਆਪਣਾ ਯੋਗਦਾਨ ਪਾਉਣ | ਇਸ ਮੀਟਿੰਗ 'ਚ ਸ਼ੈਰੀ ਚੱਡਾ (ਕੌਂਸਲਰ), ਗੁਰਦੇਵ ਸਿੰਘ (ਗੋਲਡੀ ਭਾਟੀਆ), ਹਰਜੋਤ ਸਿੰਘ ਲੱਕੀ, ਗੁਰਜੀਤ ਸਿੰਘ ਪੋਪਲੀ, ਪ੍ਰਦੀਪ ਸਿੰਘ ਵਿੱਕੀ, ਤਜਿੰਦਰ ਸਿੰਘ ਰੋਬੀ, ਗੁਰਵਿੰਦਰ ਸਿੰਘ ਲਾਟੀ, ਕੁਲਵਿੰਦਰ ਸਿੰਘ, ਜਸਪ੍ਰੀਤ ਸਿੰਘ ਰਿੰਕੂ, ਬਲਵਿੰਦਰ ਸਿੰਘ, ਜਸਕੀਰਤ ਸਿੰਘ ਜੱਸੀ, ਕੰਵਲਜੀਤ ਸਿੰਘ ਬਰਨਾਲਾ, ਬਿੰਨੀ ਰਾਣੂ, ਵਿੱਕੀ ਅਨੰਦ, ਮਲਹੋਤਰਾ, ਬਿਕਰਮਜੀਤ ਸਿੰਘ ਟਿੰਕੂ, ਦਮਨਜੀਤ ਸਿੰਘ ਪਿ੍ੰਸ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਨਰੇਸ਼ ਸ਼ਰਮਾ, ਜੁਗਿੰਦਰ ਸਿੰਘ, ਗੌਰਵ, ਅਪਾਰਜੋਤ ਸਿੰਘ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫਤਾਰ ਗੱਡੀਆਂ ਕਰ ਰਹੀਆਂ ਨਗਰ ਨਿਗਮ ਤੇ ਪਾਵਰਕਾਮ ਦਾ ਨੁਕਸਾਨ ਅਗਲੀ ਖ਼ਬਰ ਦੁਆਬਾ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ
Ad Position 24