05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਭਿੰਨਤਾ 'ਚ ਏਕਤਾ' ਥੀਮ ਤਹਿਤ ਸਾਲਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 21-12-2025
ਜਲੰਧਰ, 20 ਦਸੰਬਰ (ਪਵਨ ਖਰਬੰਦਾ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਨ ਨਗਰ ਨੇ 'ਭਿੰਨਤਾ ਵਿੱਚ ਏਕਤਾ' ਥੀਮ 'ਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ¢ ਸਕੂਲ ਦੇ ਐਮ.ਡੀ. ਆਰ.ਕੇ. ਖੰਨਾ ਮੁੱਖ ਮਹਿਮਾਨ ਸਨ ਅਤੇ ਸਕੂਲ ਪਿ੍ੰਸੀਪਲ ਸ੍ਰੀਮਤੀ ਅੰਬਿਕਾ ਸ਼ਰਮਾ ਅਤੇ ਸਮੂਹ ਸਟਾਫ ਨੇ ਉਨ੍ਹਾਂ ਦਾ ਸਵਾਗਤ ਕੀਤਾ¢ ਪ੍ਰੋਗਰਾਮ ਦੀ ਸ਼ੁਰੂਆਤ ਜੋਤ ਜਗਾ ਕੇ ਅਤੇ ਵਿਦਿਆਰਥੀਆਂ ਵਲੋਂ ਦੇਵੀ ਸਰਸਵਤੀ ਨੂੰ ਪ੍ਰਾਰਥਨਾ ਕਰਨ ਨਾਲ ਹੋਈ¢ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਸੰਸਥਾ ਦਾ ਨਾਂਅ ਰੌਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ, ਜਿਸ ਤੋਂ ਬਾਅਦ ਸਕੂਲ ਪਿ੍ੰਸੀਪਲ ਵਲੋਂ ਸਕੂਲ ਰਿਪੋਰਟ ਪੜ੍ਹੀ ਗਈ¢ ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮÏਜੂਦ ਸਨ¢ ਵਿਦਿਆਰਥੀਆਂ ਨੇ ਸਵਾਗਤ ਗੀਤ, ਦੇਸ਼ ਭਗਤੀ ਦੇ ਗੀਤ, ਗਿੱਧਾ, ਭੰਗੜਾ ਅਤੇ ਕਲਾਸੀਕਲ ਡਾਂਸ ਸਮੇਤ ਕੋਰੀਓਗ੍ਰਾਫ਼ ਕੀਤੇ | ਗਰੁੱਪ ਵਾਈਸ ਚੇਅਰਪਰਸਨ ਸ੍ਰੀਮਤੀ ਸੰਗੀਤਾ ਚੋਪੜਾ ਨੇ ਸਾਰੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ¢
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਦਿਮਾਗੀ ਪ੍ਰੇਸ਼ਾਨੀ ਦੇ ਚੱਲਦੇ ਨੌਜਵਾਨ ਵਲੋਂ ਕੀਤੀ ਖੁਦਕਸ਼ੀ ਦਾ- ਤਲਵਾਰ ਲੈ ਕੇ ਕੌਂਸਲਰ ਪਤੀ 'ਤੇ ਹਮਲਾ ਕਰਨ... ਅਗਲੀ ਖ਼ਬਰ ਪੰਜਾਬ ਚੇਤਨਾ ਮੰਚ ਵਲੋਂ ਜਮਹੂਰੀਅਤ ਤੇ ਧਰਮ ਨਿਰਪੱਖਤਾ ਨੂੰ ਲੱਗ ਰਹੀ ਢਾਅ 'ਤੇ ਚਿੰਤਾ ਦਾ ਪ੍ਰਗਟਾਵਾ
Ad Position 24