ਮਲਸੀਆਂ, 20 ਦਸੰਬਰ (ਸੁਖਦੀਪ ਸਿੰਘ)-ਬਲਾਕ ਸੰਮਤੀ ਚੋਣਾਂ 'ਚ ਲੋਹੀਆਂ ਖ਼ਾਸ ਬਲਾਕ ਦੇ ਜ਼ੋਨ ਨੰਬਰ-13 ਚੱਕ ਚੇਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਸੂਬਾ ਸਿੰਘ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਵਧਾਈ ਦਿੰਦਿਆਂ ਪਾਰਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇ. ਕਲਿਆਣ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਸਾਫ਼ ਦਰਸਾ ਰਹੀ ਹੈ ਕਿ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਬਨਾਉਣਗੇ | ਇਸ ਮੌਕੇ ਜਥੇ. ਸੰਤੋਖ ਸਿੰਘ, ਹਰਜਿੰਦਰ ਸਿੰਘ, ਸਪਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਮੌਜੂਦ ਸਨ |