05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਕਰਵਾਇਆ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 21-12-2025
ਜਲੰਧਰ, 20 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦਿਹਾੜੇ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਪੰਦ੍ਹਰਵਾੜੇ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਗਿਆ | ਜਿਸ ਵਿਚ ਭਾਈ ਲਖਵਿੰਦਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਅਤੇ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ, ਕਥਾ ਵਾਚਕ ਭਾਈ ਬਲਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਜਗਜੀਤ ਸਿੰਘ ਗਾਬਾ, ਜਸਵਿੰਦਰ ਸਿੰਘ ਮੱਕੜ ਸਰਪ੍ਰਸਤ, ਕਾਰਜਕਾਰੀ ਪ੍ਰਧਾਨ ਕੰਵਲਜੀਤ ਸਿੰਘ ਓਬਰਾਏ, ਮਨਜੀਤ ਸਿੰਘ ਠੁਕਰਾਲ ਸੀ. ਮੀਤ ਪ੍ਰਧਾਨ, ਕੰਵਲਜੀਤ ਸਿੰਘ ਸਕੱਤਰ, ਜੋਗਿੰਦਰ ਸਿੰਘ ਕੈਸ਼ੀਅਰ ਅਤੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਦਵਿੰਦਰ ਸਿੰਘ ਰਹੇਜਾ, ਇੰਦਰਮੋਹਨ ਸਿੰਘ ਬਵੇਜਾ, ਰਵਿੰਦਰ ਜੀਤ ਸਿੰਘ ਬਵੇਜਾ, ਚਰਨਜੀਤ ਸਿੰਘ ਬਵੇਜਾ ਅਤੇ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ 'ਚ ਕ੍ਰਿਸਮਸ ਕਾਰਨੀਵਾਲ ਕਰਵਾਇਆ ਅਗਲੀ ਖ਼ਬਰ 44ਵੇਂ ਅੱਖਾਂ ਦੇ ਮੁਫਤ ਕੈਂਪ ਨਾਲ ਸੰਬੰਧਿਤ ਜਾਗਿ੍ਤੀ ਚੈਰੀਟੇਬਲ ਸੁਸਾਇਟੀ ਦੀ ਮੀਟਿੰਗ
Ad Position 24