ਜਲੰਧਰ, 20 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਜਲੰਧਰ ਵਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਸਥਾਨਕ ਸਿੱਖ ਮਿਸ਼ਨਰੀ ਕਾਲਜ ਮਾਡਲ ਹਾਊਸ ਵਿਖੇ ਕਰਵਾਇਆ ਗਿਆ | ਸਮਾਗਮ 'ਚ ਸੋਹਣ ਸਿੰਘ ਸੋਨੀਲਾ (ਸੇਵਾ ਮੁਕਤ ਡੀ.ਐੱਸ.ਪੀ.) ਨੇ ਮੁੱਖ ਮਹਿਮਾਨ ਅਤੇ ਏ.ਐੱਸ.ਆਈ. ਇਕਬਾਲ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ, ਇਨ੍ਹਾਂ ਦੋਵਾਂ ਸ਼ਖ਼ਸੀਅਤਾਂ ਨੂੰ 'ਪੰਜਾਬੀ ਮਾਂ ਬੋਲੀ ਦਾ ਮਾਣ-ਸਨਮਾਨ' ਦੇ ਕੇ ਸਨਮਾਨਿਤ ਕੀਤਾ ਗਿਆ | ਸਭਾ ਦੇ ਪ੍ਰਧਾਨ ਹਰਭਜਨ ਸਿੰਘ ਨਾਹਲ ਨੇ ਹਾਜ਼ਰੀਨ ਦਾ ਸਵਾਗਤ ਕੀਤਾ | ਇਸ ਮੌਕੇ ਗੁਰਦੀਪ ਸਿੰਘ ਉਜਾਲਾ, ਪਰਮ ਦਾਸ ਹੀਰ, ਹਰਬੰਸ ਸਿੰਘ ਕਲਸੀ, ਮਹਿੰਦਰ ਸਿੰਘ ਝੱਮਟ, ਹਰਜਿੰਦਰ ਸਿੰਘ ਜਿੰਦੀ, ਸੁਖਦੇਵ ਸਿੰਘ ਗੰਢਵਾਂ, ਉਰਮਲਜੀਤ ਸਿੰਘ ਵਾਲੀਆ, ਅੰਮਿ੍ਤਪਾਲ ਸਿੰਘ ਹਾਮੀ, ਅਨੀਤਾ ਸ਼ਰਮਾ, ਜਰਨੈਲ ਸਿੰਘ ਸਾਖੀ, ਅਵਤਾਰ ਸਿੰਘ ਖ਼ਾਲਸਾ, ਐੱਸ.ਐੱਸ. ਸੰਧੂ, ਵਰਿੰਦਰ ਲਾਲੀ, ਗੁਰਮਿੰਦਰ ਕੌਰ, ਅਮਰ ਕੌਰ ਬੇਦੀ, ਬਲਜੀਤ ਕੌਰ ਵਿਰਕ, ਰਿਤੂ ਨਾਗੀ, ਜੋਨੀ, ਦੀਦਾਰ ਸਿੰਘ, ਜਗਤਾਰ ਸਿੰਘ ਅਤੇ ਸਾਹਿਬਾ ਜੀਟਨ ਕੌਰ ਬਾਂਸਲ ਨੇ ਗੀਤ ਤੇ ਕਵਿਤਾਵਾਂ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ | ਸੋਹਣ ਸਿੰਘ ਸੋਨੀਲਾ, ਇਕਬਾਲ ਸਿੰਘ, ਬਲਦੇਵ ਸਿੰਘ ਬਦਨ, ਗੁਰਬਚਨ ਕੌਰ ਦੂਆ, ਸੁਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਤੇ ਆਪਣੀਆਂ ਰਚਨਾਵਾਂ ਵੀ ਪੜ੍ਹ ਕੇ ਸੁਣਾਈਆਂ ਗਈਆਂ | ਬਲਦੇਵ ਸਿੰਘ ਬਦਨ ਨੂੰ ਸਭਾ ਵਲੋਂ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਮਹਿੰਦਰ ਸਿੰਘ ਅਨੇਜਾ ਨੇ ਨਿਭਾਈ |