ਲੋਹੀਆਂ ਖਾਸ, 20 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ, ਗੁਰੂ ਨਾਨਕ ਕਾਲੋਨੀ ਲੋਹੀਆਂ ਖਾਸ ਵਿਖੇ ਚਾਰ ਸਾਹਿਬਜ਼ਾਦਿਆਂ ਸਮੇਤ ਚਲਦੇ ਸਹੀਦੀ ਪੰਦਰਵਾੜੇ ਦੇ ਸਮੂਹ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਹੁੰਦਿਆਂ ਧਾਰਮਿਕ ਸਮਾਗਮ 21 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9:30 ਵਜੇ ਤੋਂ 11 ਤੱਕ ਕਰਵਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ ਸੈਕਟਰੀ ਜਰਨੈਲ ਸਿੰਘ ਚਤਰੱਥ ਨੇ ਦੱਸਿਆ ਕਿ ਸਾਡੇ ਚਤਰੱਥ ਪਰਿਵਾਰ ਅਤੇ ਹੋਰ ਸੰਗਤਾਂ ਵੱਲੋਂ ਸ਼ਰਧਾ ਤੇ ਭਾਵਨਾਂ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਜਾਣਗੇ, ਉਪਰੰਤ ਸ਼ਬਦ ਕੀਰਤਨ ਹੋਵੇਗਾ |