ਸ਼ਾਹਕੋਟ, 20 ਦਸੰਬਰ (ਸੁਖਦੀਪ ਸਿੰਘ)-ਵਾਤਾਵਰਨ ਸੰਭਾਲ ਸੁਸਾਇਟੀ ਸ਼ਾਹਕੋਟ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਦੇ ਪਿਤਾ ਸਵ. ਤਾਰਾ ਸਿੰਘ ਅੰਗੀ (ਸੇਵਾ ਮੁਕਤ ਆਪ੍ਰੇਟਰ) ਵਾਸੀ ਸ਼ਾਹਕੋਟ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਅਖੰਡ ਪਾਠ ਦਾ ਭੋਗ 21 ਦਸੰਬਰ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਸ਼ਬਦ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਵਿਖੇ ਦੁਪਹਿਰ 12 ਤੋਂ 1.30 ਵਜੇ ਤੱਕ ਹੋਣਗੇ |