05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ਼ਹੀਦੀ ਦਿਹਾੜਿਆਂ ਸੰਬੰਧੀ ਸਮਾਗਮਾਂ ਦੇ ਪੰਜਵੇਂ ਦਿਨ ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਖੇ ਦੀਵਾਨ ਸਜਾਏ

Ad Position 21
No active advertisement
ਅਜੀਤ ਡੈਸਕ 21-12-2025
ਸ਼ਾਹਕੋਟ, 20 ਦਸੰਬਰ (ਨਗਿੰਦਰ ਸਿੰਘ ਬਾਂਸਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਾਹਿਬਜ਼ਾਦਿਆਂ, ਮਾਤਾ ਗੁਜਰ ਕÏਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਪੰਜਵੇਂ ਦਿਨ ਦੇ ਦੀਵਾਨ ਗੁਰਦੁਆਰਾ ਗੁਰੂ ਨਾਨਕ ਨਿਵਾਸ ਮੁਹੱਲਾ ਆਜ਼ਾਦ ਨਗਰ ਵਿਖੇ ਸਜਾਏ ਗਏ¢ ਇਸ ਮÏਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅੰਮਿ੍ਤਪਾਲ ਸਿੰਘ ਵਲੋਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਬੀਬੀ ਮਨਜੋਤ ਕÏਰ ਵਲੋਂ ਕੀਰਤਨ ਦੁਆਰਾ ਸਮਾਗਮ ਦੀ ਸ਼ੁਰੂਆਤ ਕੀਤੀ ਗਈ ¢ ਇਸ ਮÏਕੇ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਗਿਆ¢ ਉਪਰੰਤ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਚਾਰਕ ਭਾਈ ਹਰਜੀਤ ਸਿੰਘ ਵਲੋਂ ਚਮਕÏਰ ਦੀ ਜੰਗ, ਵੱਡੇ ਸਾਹਿਬਜ਼ਾਦਿਆਂ ਤੇ ਸਿੰਘਾਂ ਦੀ ਸ਼ਹੀਦੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਤਾੜੀ ਮਾਰ ਕੇ ਮਾਛੀਵਾੜਾ ਵੱਲ ਜਾਣ ਦਾ ਇਤਿਹਾਸ ਸਰਵਣ ਕਰਵਾਇਆ ਗਿਆ¢ ਮੰਚ ਸੰਚਾਲਨ ਦੀ ਸੇਵਾ ਨਿਭਾਉਂਦੇ ਹੋਏ ਪਰਮਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਸਮਾਗਮ ਦੇ ਛੇਵੇਂ ਦਿਨ ਦੇ ਦੀਵਾਨ ਗੁਰਦੁਆਰਾ ਗੁਰੂ ਹਰਿ ਰਾਇ ਸਾਹਿਬ ਮੁਹੱਲਾ ਨਿਊ ਕਰਤਾਰ ਨਗਰ ਸ਼ਾਹਕੋਟ ਵਿਖੇ ਸਜਾਏ ਜਾਣਗੇ¢ ਇਸ ਵਿਚ ਭਾਈ ਚਮਕÏਰ ਸਿੰਘ ਜਲੰਧਰ ਵਾਲਿਆਂ ਦੇ ਜਥੇ ਵਲੋਂ ਕੀਰਤਨ ਅਤੇ ਸਿੱਖ ਵਿਦਵਾਨ ਭਾਈ ਪਰਮਪਾਲ ਸਿੰਘ ਸਭਰਾ ਵਲੋਂ ਕਥਾ ਵਿਚਾਰਾਂ ਕੀਤੀਆਂ ਜਾਣਗੀਆਂ¢ ਇਸ ਮÏਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸੂਬਾਈ ਆਗੂ ਜਥੇ. ਸੁਲੱਖਣ ਸਿੰਘ, ਮਾਰਕਿਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਪਰਮਜੀਤ ਕÏਰ ਬਜਾਜ ਐਮ.ਸੀ., ਗੁਰੁਦਵਾਰਾ ਸਾਹਿਬ ਦੇ ਪ੍ਰਧਾਨ ਸੁਖਬੀਰ ਸਿੰਘ ਰਤਨ, ਸੁਸਾਇਟੀ ਪ੍ਰਧਾਨ ਮਾ. ਬਲਜੀਤ ਸਿੰਘ, ਗੁਰਮੁਖ ਸਿੰਘ ਬਾਟੂ, ਜਸਵਿੰਦਰ ਸਿੰਘ ਮੰਗਾ, ਪਿ੍ਤਪਾਲ ਸਿੰਘ, ਅਕੱਤਰ ਸਿੰਘ, ਬੰਟੀ ਵਾਲੀਆ, ਕੁਲਵਿੰਦਰ ਸਿੰਘ, ਸ਼ਰਨਜੀਤ ਸਿੰਘ ਖਾਲਸਾ, ਜਸਕਰਨ ਸਿੰਘ, ਮਨਮੀਤ ਸਿੰਘ, ਪਵਨਦੀਪ ਸਿੰਘ ਗੋਪੀ, ਧਰਮਿੰਦਰ ਸਿੰਘ, ਅਰਸ਼ਦੀਪ ਸਿੰਘ, ਰਛਪਾਲ ਸਿੰਘ, ਗੁਰਦੇਵ ਸਿੰਘ, ਇੰਦਰਪਾਲ ਸਿੰਘ, ਦਰਸ਼ਨ ਸਿੰਘ ਗਲਸੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਹਲਕੇ ਦੇ ਸਰਕਾਰੀ ਦਫ਼ਤਰਾਂ ਵਿਚ 'ਆਪ' ਆਗੂਆਂ ਤੇ ਵਰਕਰਾਂ ਦੀ ਹੋਵੇਗੀ ਪੂਰੀ ਸੁਣਵਾਈ-ਪਿੰਦਰ ਪੰਡੋਰੀ ਅਗਲੀ ਖ਼ਬਰ ਸਵ. ਤਾਰਾ ਸਿੰਘ ਨਮਿਤ ਅੰਤਿਮ ਅਰਦਾਸ ਅੱਜ
Ad Position 24