05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ਼ਾਹਕੋਟ ਹਲਕੇ ਦੇ ਸਰਕਾਰੀ ਦਫ਼ਤਰਾਂ ਵਿਚ 'ਆਪ' ਆਗੂਆਂ ਤੇ ਵਰਕਰਾਂ ਦੀ ਹੋਵੇਗੀ ਪੂਰੀ ਸੁਣਵਾਈ-ਪਿੰਦਰ ਪੰਡੋਰੀ

Ad Position 21
No active advertisement
ਅਜੀਤ ਡੈਸਕ 21-12-2025
ਸ਼ਾਹਕੋਟ, 20 ਦਸੰਬਰ (ਦਲਜੀਤ ਸਿੰਘ ਸਚਦੇਵਾ)-ਆਮ ਆਦਮੀ ਪਾਰਟੀ ਵਲੋਂ ਸ਼ਾਹਕੋਟ ਹਲਕੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਜਿੱਤ ਤੋਂ ਬਾਅਦ ਵਰਕਰ ਮਿਲਣੀ ਸਮਾਰੋਹ ਸ਼ਾਹਕੋਟ ਵਿਖੇ 'ਆਪ' ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਤੇ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਲੋਕ ਸਭਾ ਹਲਕਾ ਜਲੰਧਰ ਦੇ ਇੰਚਾਰਜ ਰਮਨੀਕ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪਿੰਦਰ ਪੰਡੋਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 65 ਫ਼ੀਸਦੀ ਸੀਟਾਂ 'ਤੇ 'ਆਪ' ਨੂੰ ਜਿਤਾ ਕੇ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਗਾਈ ਹੈ | ਸ਼ਾਹਕੋਟ ਹਲਕੇ ਦੇ ਲੋਕਾਂ ਨੇ ਵੀ ਚੋਣਾਂ ਵਿਚ 'ਆਪ' ਨੂੰ ਚੰਗਾ ਸਮਰਥਨ ਦੇ ਕੇ ਮਾਣ ਬਖ਼ਸ਼ਿਆ ਹੈ | ਉਨ੍ਹਾਂ ਸਰਕਾਰੀ ਦਫ਼ਤਰਾਂ ਵਿਚ 'ਆਪ' ਵਰਕਰਾਂ ਦੀ ਸੁਣਵਾਈ ਨਾ ਹੋਣ ਦੀਆਂ ਮਿਲ ਰਹੀਆਂ ਸ਼ਿਕਾਇਤਾਂ 'ਤੇ ਕਿਹਾ ਕਿ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ 'ਆਪ' ਦੇ ਆਗੂਆਂ ਤੇ ਵਰਕਰਾਂ ਦੀ ਸੁਣਵਾਈ ਜ਼ਰੂਰ ਹੋਵੇਗੀ ਤੇ ਉਨ੍ਹਾਂ ਦੇ ਕੰਮ ਵੀ ਹੋਣਗੇ | ਉਨ੍ਹਾਂ 'ਆਪ' ਵਰਕਰਾਂ ਨੂੰ 2027 ਦੀਆਂ ਚੋਣਾਂ ਲਈ ਲਾਮਬੰਦ ਵੀ ਕੀਤਾ | ਹਰਜਿੰਦਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਿੰਡਾਂ ਵਿਚ ਰਵਾਇਤੀ ਪਾਰਟੀਆਂ ਦੇ ਪੈਰ ਬੱਝੇ ਹੋਏ ਹਨ, ਪਰ ਇਸ ਦੇ ਬਾਵਜੂਦ ਚੋਣਾਂ ਵਿਚ 'ਆਪ' ਉਮੀਦਵਾਰਾਂ ਨੇ ਡਟ ਕੇ ਮੁਕਾਬਲਾ ਕੀਤਾ ਹੈ | ਇਸ ਮੌਕੇ 'ਆਪ' ਵਲੋਂ ਚੋਣ ਲੜੇ ਉਮੀਦਵਾਰਾਂ ਨੂੰ ਲੋਕ ਸਭਾ ਇੰਚਾਰਜ ਰਮਨੀਕ ਸਿੰਘ ਰੰਧਾਵਾ, ਹਲਕਾ ਇੰਚਾਰਜ ਪਿੰਦਰ ਪੰਡੋਰੀ, ਚਰਨਜੀਤ ਕੌਰ ਸਰਪੰਚ ਪੰਡੋਰੀ ਤੇ ਹਰਜਿੰਦਰ ਸਿੰਘ ਸੀਚੇਵਾਲ ਸੰਗਠਨ ਇੰਚਾਰਜ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੂਟਾ ਸਿੰਘ ਕਲਸੀ ਐੱਮ.ਸੀ, ਮਾ: ਕੁਲਵਿੰਦਰ ਸਿੰਘ ਬਿੱਲੀ ਬੜੈਚ ਕੋਆਰਡੀਨੇਟਰ, ਬਲਵੀਰ ਸਿੰਘ ਢੰਡੋਵਾਲ ਚੇਅਰਮੈਨ ਸ਼ਾਹਕੋਟ, ਸਰਬਜੀਤ ਸਿੰਘ ਸਾਬ ਚੇਅਰਮੈਨ ਲੋਹੀਆਂ, ਨੰਬਰਦਾਰ ਦਸੌਂਦਾ ਸਿੰਘ ਬਿੱਲੀ ਬੜੈਚ, ਸੋਨੀ ਢੋਟ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਪ੍ਰੀਤ ਮਠਾੜੂ 'ਆਪ' ਆਗੂ, ਜਗਜੋਤ ਸਿੰਘ ਆਹਲੂਵਾਲੀਆ ਬਲਾਕ ਸੰਮਤੀ ਮੈਂਬਰ, ਅਨਿਲ ਅਗਰਵਾਲ ਹਲਕਾ ਕੋਆਰਡੀਨੇਟਰ, ਸਵਿੰਦਰ ਸਿੰਘ ਸੋਨੂੰ ਬਲਾਕ ਸੰਮਤੀ ਮੈਂਬਰ, ਸਰਬਜੀਤ ਸਿੰਘ ਸਰਪੰਚ ਨਵਾਂ ਕਿਲ੍ਹਾ, ਰਾਖੀ ਮੱਟੂ ਐੱਮ.ਸੀ, ਗੁਰਦੀਪ ਸਿੰਘ ਬੱਲ ਬਲਾਕ ਪ੍ਰਧਾਨ, ਰਣਜੀਤ ਸਿੰਘ ਰਾਣਾ ਸਰਪੰਚ ਜਾਣੀਆਂ, ਲਖਵੀਰ ਸਿੰਘ ਸਰਪੰਚ ਪੂਨੀਆਂ, ਸੀਮਾ ਗਿੱਲ ਬਲਾਕ ਸੰਮਤੀ ਮੈਂਬਰ, ਬਲਜਿੰਦਰ ਸਿੰਘ ਖਿੰਡਾ, ਨਿਰਮਲ ਸਿੰਘ ਸਰਾਭਾ, ਮਨੋਜ ਅਰੋੜਾ, ਆਸ਼ੂ ਗੁਪਤਾ, ਰੂਪ ਲਾਲ ਸ਼ਰਮਾ, ਪਰਮਵੀਰ ਸਿੰਘ ਪੰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਜੀ, ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਸ਼ਹੀਦੀ ਦਿਹਾੜਿਆਂ ਸੰਬੰਧੀ ਸਮਾਗਮਾਂ ਦੇ ਪੰਜਵੇਂ ਦਿਨ ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਖੇ ਦੀਵਾਨ ਸਜਾਏ
Ad Position 24