ਕਰਤਾਰਪੁਰ, 20 ਦਸੰਬਰ (ਭਜਨ ਸਿੰਘ)-ਸੰਤ ਬਾਬਾ ਉਂਕਾਰ ਨਾਥ ਸੀਨੀਅਰ ਸੈਕੰਡਰੀ ਸਕੂਲ, ਕਾਲਾ ਬਾਹੀਆਂ ਵਿਖੇ ਅੱਜ ਸਕੂਲ ਮੈਨੇਜਮੈਂਟ ਕਮੇਟੀ, ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਗਰਮ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਮੈਡਮ ਅਵਰਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਸ਼ਹੀਦਾਂ ਵਲੋਂ ਦਰਸਾਏ ਸੱਚ ਅਤੇ ਧਰਮ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਚੇਅਰਮੈਨ ਸਤਨਾਮ ਸਿੰਘ, ਪ੍ਰਧਾਨ ਸ੍ਰੀ ਚਰਨਾ ਰਾਮ, ਮੈਂਬਰ ਰਣਜੀਤ ਸਿੰਘ ਰਾਣਾ, ਨੰਬਰਦਾਰ ਜਗੀਰ ਸਿੰਘ,ਗਰਦਾਵਰ ਸਿੰਘ, ਹਰਜਿੰਦਰ ਸਿੰਘ, ਸਕੂਲ ਡਾਇਰੈਕਟਰ ਅਮਰੀਕ ਸਿੰਘ, ਪਿ੍ੰਸੀਪਲ ਮੈਡਮ ਕੁਲਵਿੰਦਰ ਕੌਰ, ਮੈਡਮ ਅਵਰਿੰਦਰ ਕੌਰ, ਸਕੂਲ ਸੁਪਰਡੰਟ ਗੇਂਦੀ ਰਾਮ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |