08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ, ਭੀਖ ਮੰਗਦੇ 11 ਬੱਚੇ ਛੁਡਵਾਏ

Ad Position 21
No active advertisement
ਅਜੀਤ ਡੈਸਕ 22-12-2025

ਜਲੰਧਰ, 21 ਦਸੰਬਰ (ਹਰਵਿੰਦਰ ਸਿੰਘ ਫੁੱਲ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਆਦੇਸ਼ਾਂ ਅਨੁਸਾਰ ਬਾਲ ਭਿੱਖਿਆ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਅੱਜ ਦੂਜੇ ਦਿਨ ਜ਼ਿਲੇ੍ਹ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਕੇ 11 ਬੱਚਿਆਂ ਨੂੰ ਰੈਸਕਿਊ ਕੀਤਾ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਭਾਗ ਵਲੋਂ 'ਜੀਵਨਜੋਤ ਪ੍ਰਾਜੈਕਟ' ਤਹਿਤ ਇਹ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਸ੍ਰੀ ਸਿੰਘ ਨੇ ਦੱਸਿਆ ਕਿ ਟਾਸਕ ਫੋਰਸ ਦੀਆਂ ਵੱਖ-ਵੱਖ ਟੀਮਾਂ ਵਲੋਂ ਅੱਜ ਰੇਲਵੇ ਸਟੇਸ਼ਨ ਜਲੰਧਰ ਸ਼ਹਿਰ ਤੇ ਜਲੰਧਰ ਕੈਂਟ, ਦੇਵੀ ਤਲਾਬ ਮੰਦਰ ਨੇੜੇ ਅਤੇ ਪਠਾਨਕੋਟ ਚੌਕ ਸਮੇਤ ਸ਼ਹਿਰ ਦੇ ਹੋਰ ਵੱਖ-ਵੱਖ ਚੌਕਾਂ 'ਚ ਛਾਪੇਮਾਰੀ ਕੀਤੀ ਗਈ | ਇਸ ਤੋਂ ਇਲਾਵਾ ਪ੍ਰਾਜੈਕਟ ਅਫ਼ਸਰਾਂ ਦੀ ਅਗਵਾਈ ਵਾਲੀਆਂ ਟੀਮਾਂ ਵਲੋਂ ਵੀ ਜ਼ਿਲੇ੍ਹ ਦੇ ਵੱਖ-ਵੱਖ ਬਲਾਕਾਂ 'ਚ ਚੈਕਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 11 ਬੱਚੇ ਬੈਗਰੀ ਐਕਟ ਤਹਿਤ ਰੈਸਕਿਊ ਕੀਤੇ ਗਏ ਹਨ, ਜਿਨ੍ਹਾਂ 'ਚ 10 ਲੜਕੀਆਂ ਅਤੇ 1 ਲੜਕਾ ਸ਼ਾਮਿਲ ਹੈ | ਉਨ੍ਹਾਂ ਦੱਸਿਆ ਕਿ ਛੁਡਾਏ ਗਏ ਬੱਚਿਆਂ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ, ਜਿਸ ਉਪਰੰਤ ਉਨ੍ਹਾਂ ਨੂੰ ਬਾਲ ਭਲਾਈ ਕਮੇਟੀ, ਜਲੰਧਰ ਪਾਸ ਪੇਸ਼ ਕੀਤਾ | ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਮੇਂ ਸਿਰ ਰੱਖ-ਰਖਾਅ ਨਾ ਹੋਣ ਕਰਕੇ ਕਈ ਪੁਲਾਂ, ਅੰਡਰ ਪਾਸ ਦੀ ਹਾਲਤ ਹੋ ਰਹੀ ਖ਼ਰਾਬ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਐਵੇਨਿਊ 'ਚ ਨਾਜਾਇਜ਼ ਕਬਜ਼ਿਆਂ ਤੋਂ ਪ੍ਰੇਸ਼ਾਨ ਨੇ ਲੋਕ
Ad Position 24