07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ 26 ਤੋਂ-ਪ੍ਰਧਾਨ ਝੀਤਾ

Ad Position 21
No active advertisement
ਅਜੀਤ ਡੈਸਕ 22-12-2025
ਸ਼ਾਹਕੋਟ, 21 ਦਸੰਬਰ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ 320ਵੀਂ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 26 ਤੋਂ 28 ਦਸੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਦੱਸਿਆ ਕਿ 26 ਦਸੰਬਰ ਨੂੰ ਸਵੇਰੇ 10 ਵਜੇ 'ਦਸਤਾਰ ਮਾਰਚ' ਕੱਢਿਆ ਜਾਵੇਗਾ | ਸ਼ਾਮ 6 ਵਜੇ ਗੁਰਮਤਿ ਸਮਾਗਮ ਮੌਕੇ ਹਜ਼ੂਰੀ ਕਥਾ ਵਾਚਕ ਗਿਆਨੀ ਕਰਨਜੀਤ ਸਿੰਘ (ਗੁਰਦੁਆਰਾ ਸ੍ਰੀ ਬੇਰ ਸਾਹਿਬ) ਸੰਗਤਾਂ ਨੂੰ ਨਿਹਾਲ ਕਰਨਗੇ | 27 ਦਸੰਬਰ ਨੂੰ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ ਜਾਣਗੇ ਅਤੇ ਕਵਿਤਾਵਾਂ ਸੁਣਾਉਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਧਾਰਮਿਕ ਫ਼ਿਲਮ ਵੀ ਦਿਖਾਈ ਜਾਵੇਗੀ |


Ad Position 22
No active advertisement
ਪਿਛਲੀ ਖ਼ਬਰ ਐਡ: ਕੋਹਾੜ ਵਲੋਂ ਰੂਪੇਵਾਲ ਜ਼ੋਨ ਤੋਂ ਅਕਾਲੀ ਦਲ ਦੀ ਹਮਾਇਤ ਪ੍ਰਾਪਤ ਜੇਤੂ ਆਜ਼ਾਦ ਉਮੀਦਵਾਰ ਦਾ ਸਨਮਾਨ ਅਗਲੀ ਖ਼ਬਰ ਰਾਸ਼ਟਰ ਨਿਰਮਾਣ, ਆਰਥਿਕ ਵਾਤਾਵਰਨ 'ਚ ਚਾਰਟਰਡ ਅਕਾਊਾਟੈਂਟਾਂ ਦੀ ਭੂਮਿਕਾ ਸ਼ਲਾਘਾਯੋਗ-ਅਨੁਰਾਗ ਠਾਕੁਰ
Ad Position 24