ਜਲੰਧਰ, 21 ਦਸੰਬਰ (ਜਸਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਫੀ ਪਿੰਡ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਹ ਮਾਪੇ ਅਧਿਆਪਕ ਮਿਲਣੀ ਕਾਰਜਕਾਰੀ ਪਿ੍ੰਸੀਪਲ ਸ੍ਰੀਮਤੀ ਵਰੀਨ ਕੌਰ ਢਿੱਲੋਂ ਦੀ ਅਗਵਾਈ ਹੇਠ ਕਰਵਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਚੇਅਰਮੈਨ ਬਲਦੇਵ ਕੁਮਾਰ ਸੁਰਿੰਦਰ ਕੁਮਾਰ ਸਿੱਖਿਆ ਮਾਹਿਰ ਸਤਨਾਮ ਸਿੰਘ ਐਨਆਰਆਈ ਸ੍ਰੀ ਹੰਸਰਾਜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਮਾਪਿਆਂ ਦੀ ਵਰਕਸ਼ਾਪ ਵੀ ਲਗਾਈ ਗਈ, ਜਿਸ ਵਿਚ ਅਧਿਆਪਕਾਂ ਵਲੋਂ ਮਾਪਿਆਂ ਨਾਲ ਵਿਦਿਆਰਥੀਆਂ ਦੀ ਸਿੱਖਿਆ ਸੰਬੰਧੀ ਚਰਚਾ ਕੀਤੀ ਗਈ | ਕਾਰਜਕਾਰੀ ਪਿ੍ੰਸੀਪਲ ਸ੍ਰੀਮਤੀ ਵਰੀਨ ਕੌਰ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਕੂਲ ਵਿਚ ਚੱਲ ਰਹੀਆਂ ਗਤੀਆਂ ਗਤੀਵਿਧੀਆਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ | ਵੱਖ-ਵੱਖ ਬੁਲਾਰਿਆਂ ਜਿਨ੍ਹਾਂ 'ਚ ਸ੍ਰੀ ਸੁਰਿੰਦਰ ਕੁਮਾਰ, ਬਲਦੇਵ ਕੁਮਾਰ, ਹੰਸਰਾਜ ਹੰਸ ਤੇ ਸਤਿਕਾਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਕੋਲੋਂ ਉਨ੍ਹਾਂ ਦੀ ਸਿੱਖਿਆ ਸੰਬੰਧੀ ਜਾਣਕਾਰੀ ਹਾਸਿਲ ਕਰਦੇ ਰਹਿਣਾ ਚਾਹੀਦਾ ਹੈ | ਪਿ੍ੰਸੀਪਲ ਸ੍ਰੀਮਤੀ ਵਰੀਨ ਕੌਰ ਢਿੱਲੋਂ ਨੇ ਮਾਪੇ ਅਧਿਆਪਕ ਮਿਲਣੀ ਦੀ ਸਫਲਤਾ 'ਤੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਜਿਹੀਆਂ ਮਿਲਣੀਆਂ ਨਾਲ ਅਧਿਆਪਕਾਂ ਅਤੇ ਮਾਪਿਆਂ ਦੇ ਆਪਸ ਵਿਚ ਸੰਬੰਧ ਹੋਰ ਮਜ਼ਬੂਤ ਹੁੰਦੇ ਹਨ ਤੇ ਬੱਚਿਆਂ ਦੀ ਪੜ੍ਹਾਈ ਵਿਚ ਰੁਚੀ ਵੀ ਵੱਧਦੀ ਹੈ | ਉਨ੍ਹਾਂ ਕਿਹਾ ਕਿ ਪੀ. ਟੀ. ਐਮ. ਦੌਰਾਨ ਵਿਸ਼ੇਸ਼ ਤੌਰ 'ਤੇ ਬੱਚਿਆਂ ਤੇ ਮਾਪਿਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ ਸੀ | ਪੀ. ਟੀ. ਐਮ. ਵਿਚ ਐਸ. ਐਮ. ਸੀ. ਕਮੇਟੀ ਮੈਂਬਰ ਤੇ ਸਮੂਹ ਸਟਾਫ ਵੀ ਮੌਜੂਦ ਸੀ |