ਜਲੰਧਰ, 21 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਸੱਚਖੰਡ ਸਾਹਿਬ ਅਮਰ ਨਗਰ ਗੁਲਾਬ ਦੇਵੀ ਰੋਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸੁੰਦਰ ਨਗਰ ਕੀਰਤਨ ਸਜਾਇਆ | ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਾਮਿਲ ਹੋਈਆਂ ਤੇ ਵਾਹਿਗੁਰੂ ਨਾਮ ਸਿਮਰਨ ਕੀਤਾ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਰਤਨ ਨਗਰ, ਸ਼ਹੀਦ ਬਾਬੂ ਲਾਭ ਸਿੰਘ ਨਗਰ, ਆਰੀਆ ਨਗਰ, ਰੋਜ਼ ਪਾਰਕ, ਗੁਪਤਾ ਕਾਲੋਨੀ, ਤੋਂ ਗੁਲਾਬ ਦੇਵੀ ਰੋਡ ਤੋਂ ਹੁੰਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਦੌਰਾਨ ਸੰਗਤਾਂ ਨੇ ਫੁਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ | ਸੰਗਤਾਂ ਵਲੋਂ ਰਸਤੇ ਵਿਚ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਦੌਰਾਨ ਗਤਕਾ ਪਾਰਟੀਆਂ ਨੇ ਆਪਣੇ ਜੌਹਰ ਦਿਖਾਏ | ਇਸ ਮੌਕੇ ਗੁਰਪਾਲ ਸਿੰਘ ਟੱਕਰ, ਹਰਿ ਸਿੰਘ, ਹਰਚਰਨ ਸਿੰਘ ਟੱਕਰ, ਸੂਰਤਾ ਸਿੰਘ ਜੱਸਾ ਸਿੰਘ, ਲਾਭ ਸਿੰਘ , ਤਰਲੋਚਨ ਸਿੰਘ, ਮਨਜੀਤ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ, ਗੁਰਵਿੰਦਰ ਸਿੰਘ ਤੇ ਹੋਰ ਵੀ ਹਾਜ਼ਰ ਸਨ |