07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 22-12-2025
ਜਲੰਧਰ, 21 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋ ਕੇ ਗੜੇ ਦੇ ਵੱਖ-ਵੱਖ ਬਾਜ਼ਾਰਾਂ ਤੇ ਮੁਹੱਲਿਆਂ ਤੋਂ ਹੁੰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੰੁਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦਾ ਵੱਖ-ਵੱਖ ਪੜ੍ਹਾਵਾਂ 'ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ, ਸੰਗਤ ਦੀ ਸੇਵਾ ਵਾਸਤੇ ਸ਼ਰਧਾਲੂਆਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ | ਨਗਰ ਕੀਰਤਨ ਦੌਰਾਨ ਨਿਹੰਗ ਸਿੰਘਾਂ ਦੇ ਗਤਕੇ ਦੇ ਹੈਰਤ ਅੰਗਰੇਜ਼ ਕਰਤੱਵ ਵਿਸ਼ੇਸ਼ ਖਿੱਚ ਦਾ ਕੇਂਦਰ ਸਨ | ਵੱਡੀ ਗਿਣਤੀ 'ਚ ਸੰਗਤਾਂ ਗੁਰੂ ਜੱਸ ਗਾਇਣ ਕਰਦੇ ਹੋਏ ਪਾਲਕੀ ਸਾਹਿਬ ਦੇ ਪਿੱਛੇ ਚੱਲ ਰਹੇ ਸਨ | ਇਸ ਮੌਕੇ ਸਰਬਜੀਤ ਸਿੰਘ ਮੱਕੜ (ਸਾਬਕਾ ਵਿਧਾਇਕ), ਅਮਰਜੀਤ ਸਿੰਘ ਅਮਰੀ, 'ਆਪ' ਆਗੂ ਰਾਜਵਿੰਦਰ ਕੌਰ ਥਿਆੜਾ, ਐੱਚ. ਪੀ. ਸਿੰਘ ਕੌਂਸਲਰ ਪਤੀ, ਦਲਜੀਤ ਸਿੰਘ ਵਾਲੀਆ, ਗੁਰਸੇਵਕ ਸਿੰਘ, ਰਣਜੀਤ ਸਿੰਘ, ਮਨਿੰਦਰ ਸਿੰਘ ਭਸੀਨ, ਤਜਿੰਦਰ ਸਿੰਘ ਭਸੀਨ, ਹਰਜਿੰਦਰ ਸਿੰਘ ਧਮੀਜਾ, ਲੱਕੀ ਨਰੂਲਾ, ਗੁਰਮੀਤ ਸਿੰਘ, ਸਤਪਾਲ ਸਿੰਘ, ਡਾ. ਪਿ੍ਤਪਾਲ ਸਿੰਘ, ਡਾ. ਜਗਜੀਤ ਕੌਰ ਬਜਾਜ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ | ਨਗਰ ਕੀਰਤਨ ਦੀ ਸਮਾਪਤੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰਪਾਲ ਸਿੰਘ ਖ਼ਾਲਸਾ ਨੇ ਸਮੂਹ ਸੰਗਤਾਂ ਤੇ ਵੱਖ ਵੱਖ ਜਥੇਬੰਦੀਆਂ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਗੁਰਦੁਆਰਾ ਬਸਤੀ ਪੀਰਦਾਦ ਤੋਂ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24