07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਗੁਰਦੁਆਰਾ ਬਸਤੀ ਪੀਰਦਾਦ ਤੋਂ ਸਜਾਇਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 22-12-2025
ਜਲੰਧਰ, 21 ਦਸੰਬਰ (ਹਰਵਿੰਦਰ ਸਿੰਘ ਫੁੱਲ)-ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਹੋਰ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸਿੰਘ ਸਭਾ ਬਸਤੀ ਪੀਰ ਦਾਦ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਆਰੰਭ ਹੋ ਕੇ ਮਹਾਰਾਜਾ ਗਾਰਡਨ, ਰਾਜਾ ਗਾਰਡਨ, ਮਾਸਟਰ ਤਾਰਾ ਸਿੰਘ ਐਵੇਨਿਊ, ਗਰੀਨ ਐਵੇਨਿਊ, ਪਾਰਸ ਅਸਟੇਟ, ਸ਼ੇਰ ਸਿੰਘ ਕਾਲੋਨੀ ਤੇ ਗੁਰਦੁਆਰਾ ਸ੍ਰੀ ਗੁਰੂ ਰਵੀਦਾਸ ਭਵਨ ਤੋਂ ਹੁੰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੰੁਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਨਿੱਘਾ ਸਵਾਗਤ ਕੀਤਾ | ਸ਼ਰਧਾਲੂਆਂ ਵਲੋਂ ਸੰਗਤ ਦੀ ਸੇਵਾ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ | ਸੰਗਤਾਂ ਸ਼ਬਦ ਕੀਰਤਨ ਕਰਦੇ ਹੋਏ ਪਾਲਕੀ ਸਾਹਿਬ ਦੇ ਨਾਲ ਚੱਲ ਰਹੀਆਂ ਸਨ | ਇਸ ਮੌਕੇ ਬਲਵਿੰਦਰ ਸਿੰਘ, ਮਨਦੀਪ ਸਿੰਘ, ਤਜਿੰਦਰ ਸਿੰਘ, ਹੀਰਾ ਲਾਲ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਕਟਾਰੀਆ, ਕੁਲਵਿੰਦਰ ਸਿੰਘ ਬੇਦੀ, ਬੀਬੀ ਇੰਦਰਜੀਤ ਕੌਰ, ਗਗਨਦੀਪ ਕੌਰ, ਸਿਮਰਨਜੀਤ ਕੌਰ, ਸਰਬਜੀਤ ਕੌਰ, ਰਣਜੀਤ ਕੌਰ, ਜਸਨੀਤ ਕੌਰ, ਪੂਜਾ ਅਰੋੜਾ, ਰਮਨਦੀਪ ਕੌਰ, ਹਰਜੀਤ ਕੌਰ, ਗੁਰਪ੍ਰੀਤ ਕੌਰ, ਅਨੂ ਪਰਮਾਰ, ਹਰਨੀਤ ਕੌਰ ਤੇ ਸੰਗਤ ਨੇ ਸ਼ਿਰਕਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਹਿਲ ਦੇ ਆਧਾਰ 'ਤੇ ਹੱਲ ਹੋ ਰਹੇ ਲੋਕਾਂ ਦੇ ਮਸਲੇ-ਗੁਲਾਟੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
Ad Position 24