07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਬਾਬਾ ਸੰਗਤ ਸਿੰਘ ਦੀ ਸ਼ਹਾਦਤ ਸੰਬੰਧੀ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 22-12-2025
ਗੁਰਾਇਆ, 21 ਦਸੰਬਰ (ਬਲਵਿੰਦਰ ਸਿੰਘ)-ਚਮਕੌਰ ਗੜ੍ਹੀ ਦੇ ਸ਼ਹੀਦ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਤੇ ਬਾਬਾ ਸੰਗਤ ਸਿੰਘ ਜੀ ਸਮੇਤ ਸਮੂਹ ਸ਼ਹੀਦਾਂ ਸਿੰਘਾਂ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਕਿਲ੍ਹਾ ਫ਼ਤਹਿਗੜ੍ਹ ਰੋਡ, ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਦਸੰਬਰ ਨੂੰ ਬਾਬਾ ਸੰਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਾਬਾ ਸੰਗਤ ਸਿੰਘ ਖਾਲਸਾ ਦਲ ਪੰਜਾਬ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਏ ਜਾਣ ਉਪਰੰਤ ਸ਼ਬਦ ਕੀਰਤਨ ਹੋਵੇਗਾ ਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ | ਇਸ ਸੰਬੰਧੀ ਪ੍ਰਧਾਨ ਗੁਰਮੁਖ ਸਿੰਘ ਨਵਾਂਸ਼ਹਿਰ ਤੇ ਜਥੇਦਾਰ ਤਰਲੋਚਨ ਸਿੰਘ ਰੁੜਕਾ ਖ਼ੁਰਦ ਨੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨਿਊ ਗੌਤਮ ਨਗਰ 'ਚ ਕੱਟੀ ਜਾ ਰਹੀ ਨਾਜਾਇਜ਼ ਕਾਲੋਨੀ ਅਗਲੀ ਖ਼ਬਰ ਪਹਿਲ ਦੇ ਆਧਾਰ 'ਤੇ ਹੱਲ ਹੋ ਰਹੇ ਲੋਕਾਂ ਦੇ ਮਸਲੇ-ਗੁਲਾਟੀ
Ad Position 24