07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

69ਵੀਆਂ ਨੈਸ਼ਨਲ ਸਕੂਲ ਖੇਡਾਂ ਕੁਰਾਸ਼ ਵਿਚ ਪੰਜਾਬ ਬਣਿਆ ਓਵਰਆਲ ਚੈਂਪੀਅਨ

Ad Position 21
No active advertisement
ਅਜੀਤ ਡੈਸਕ 22-12-2025
ਜਲੰਧਰ, 21 ਦਸੰਬਰ (ਡਾ. ਜਤਿੰਦਰ ਸਾਬੀ)-69ਵੀਂਆਂ ਨੈਸ਼ਨਲ ਸਕੂਲ ਖੇਡਾਂ ਕੁਰਾਸ਼ ਜੋ ਕਿ 16 ਦਸੰਬਰ ਤੋਂ 21 ਦਸੰਬਰ ਤੱਕ ਸਹਾਰਨਪੁਰ (ਉੱਤਰ ਪ੍ਰਦੇਸ਼) ਵਿਖੇ ਹੋਈਆਂ ਉਸ 'ਚ ਡਿਪਟੀ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਪੰਜਾਬ ਸੁਨੀਲ ਕੁਮਾਰ ਦੀ ਯੋਗ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਅੰਡਰ 14 ਸਾਲ, 17 ਸਾਲ ਤੇ 19 ਸਾਲ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਵੀ ਭਾਗ ਲਿਆ, ਜਿਸ ਦੇ ਓਵਰਆਲ ਇੰਚਾਰਜ ਸੁਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਅੰਤਰਰਾਸ਼ਟਰੀ ਜੂਡੋ ਰੈਫਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਟੂਰਨਾਮੈਂਟ ਵਿਚ ਪੰਜਾਬ ਦੇ ਖਿਡਾਰੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 14 ਸੋਨ, 4 ਚਾਂਦੀ ਤੇ 8 ਕਾਂਸੀ ਦੇ ਤਗਮੇ ਜਿੱਤ ਕੇ ਅੰਡਰ 14 ਸਾਲ ਲੜਕਿਆਂ 'ਚ ਤੀਸਰਾ ਸਥਾਨ, ਅੰਡਰ 17 ਸਾਲ ਲੜਕੀਆਂ ਵਿਚ ਪਹਿਲਾਂ ਸਥਾਨ ਤੇ ਲੜਕਿਆਂ ਵਿਚ ਦੂਜਾ ਸਥਾਨ ਤੇ ਅੰਡਰ 19 ਸਾਲ ਲੜਕਿਆਂ ਵਿਚ ਪਹਿਲਾਂ ਸਥਾਨ ਅਤੇ ਲੜਕਿਆਂ ਵਿਚ ਦੂਸਰਾ ਸਥਾਨ ਪ੍ਰਾਪਤ ਕਰਕੇ ਓਵਰਆਲ ਚੈਂਪੀਅਨ ਬਣਿਆ | ਇਸ ਮੌਕੇ ਜਸਵੰਤ ਸਿੰਘ ਸੈਣੀ ਕੈਬਨਿਟ ਮੰਤਰੀ ਉੱਤਰ ਪ੍ਰਦੇਸ਼ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਡਿਪਟੀ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਪੰਜਾਬ ਸੁਨੀਲ ਕੁਮਾਰ ਵਲੋਂ ਸਾਰੀਆਂ ਟੀਮਾਂ ਤੇ ਕੋਚਾਂ ਸੁਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਅੰਤਰਰਾਸ਼ਟਰੀ ਜੂਡੋ ਰੈਫਰੀ, ਸੁਰਜੀਤ ਸਿੰਘ ਵਾਲੀਆ, ਸੁਲਿੰਦਰ ਸਿੰਘ, ਬਲਵਿੰਦਰ ਕੁਮਾਰ, ਰਾਕੇਸ਼ ਕੁਮਾਰ, ਪ੍ਰਵੀਨ ਠਾਕੁਰ, ਅਤੁੱਲ ਕੁਮਾਰ, ਦੀਪਿਕਾ, ਸੁਖਜੀਤ ਕੌਰ, ਰਜਨੀ ਠਾਕੁਰ ਨੂੰ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਏ. ਪੀ. ਜੇ. ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਸ੍ਰੀਮਦ ਭਾਗਵਤ ਕਥਾ 'ਚ ਸ਼ਾਮਿਲ ਹੋਏ ਰਿੰਕੂ
Ad Position 24