ਸ਼ਾਹਕੋਟ, 21 ਦਸੰਬਰ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ 320ਵੀਂ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 26 ਤੋਂ 28 ਦਸੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਦੱਸਿਆ ਕਿ 26 ਦਸੰਬਰ ਨੂੰ ਸਵੇਰੇ 10 ਵਜੇ 'ਦਸਤਾਰ ਮਾਰਚ' ਕੱਢਿਆ ਜਾਵੇਗਾ | ਸ਼ਾਮ 6 ਵਜੇ ਗੁਰਮਤਿ ਸਮਾਗਮ ਮੌਕੇ ਹਜ਼ੂਰੀ ਕਥਾ ਵਾਚਕ ਗਿਆਨੀ ਕਰਨਜੀਤ ਸਿੰਘ (ਗੁਰਦੁਆਰਾ ਸ੍ਰੀ ਬੇਰ ਸਾਹਿਬ) ਸੰਗਤਾਂ ਨੂੰ ਨਿਹਾਲ ਕਰਨਗੇ | 27 ਦਸੰਬਰ ਨੂੰ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ ਜਾਣਗੇ ਅਤੇ ਕਵਿਤਾਵਾਂ ਸੁਣਾਉਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਧਾਰਮਿਕ ਫ਼ਿਲਮ ਵੀ ਦਿਖਾਈ ਜਾਵੇਗੀ | ਆਖ਼ਰੀ ਦਿਨ 28 ਦਸੰਬਰ ਨੂੰ ਭਾਈ ਜਤਿੰਦਰ ਸਿੰਘ ਖ਼ਾਲਸਾ (ਢੱਡਿਆਂ ਵਾਲੇ) ਸੰਗਤਾਂ ਨੂੰ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ |