16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗੋਰਾ ਕਾਂਗਰਸ ਸੇਵਾ ਦਲ ਯੂਥ ਬਿ੍ਗੇਡ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ <br/>

Ad Position 21
repet_subhas-goyals [Copy P29]
ਕਾਂਗਰਸ ਸੇਵਾ ਦਲ ਯੂਥ ਬਿ੍ਗੇਡ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਦਿਹਾਤੀ ਨਰੇਸ਼ ਕੁਮਾਰ ਗੋਰਾ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਅਖਿਲ ਸੂਰੀ, ਨਾਲ ਰਜਿੰਦਰ ਸਿੰਘ ਐਸ. ਐਸ. ਪੀ. (ਸੇਵਾ ਮੁਕਤ), ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਤੇ ਹੋਰ | ਤਸਵੀਰ ਮੁਨੀਸ਼ <br/> 23-12-2025
ਜਲੰਧਰ, 22 ਦਸੰਬਰ (ਜਸਪਾਲ ਸਿੰਘ)-ਸਥਾਨਕ ਕਾਂਗਰਸ ਭਵਨ ਵਿਖੇ ਅਖਿਲ ਭਾਰਤੀ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਲਾਲ ਦੇਸਾਈ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਕਾਂਗਰਸ ਸੇਵਾ ਦਲ ਯੂਥ ਬਿ੍ਗੇਡ ਦੇ ਪ੍ਰਧਾਨ ਅਖਿਲ ਸੂਰੀ ਵਲੋਂ ਨਰੇਸ਼ ਕੁਮਾਰ ਗੋਰਾ ਨੂੰ ਕਾਂਗਰਸ ਸੇਵਾ ਦਲ ਯੂਥ ਬਿ੍ਗੇਡ ਜਲੰਧਰ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਸ੍ਰੀ ਅਖਿਲ ਸੂਰੀ ਨੇ ਸੇਵਾ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਸਰਗਰਮੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਇੰਚਾਰਜ ਰਜਿੰਦਰ ਸਿੰਘ ਐਸ. ਐਸ. ਪੀ. (ਸੇਵਾ ਮੁਕਤ), ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ, ਦੀਪਕ ਖੋਸਲਾ, ਮਹਿਲਾ ਕਾਂਗਰਸ ਜਲੰਧਰ ਦਿਹਾਤੀ ਦੀ ਪ੍ਰਧਾਨ ਰੇਨੂੰ ਸੇਠ, ਅਸ਼ਵਨ ਭੱਲਾ, ਮਨੋਜ ਧਨਵਾਲ, ਸੰਜੀਵ, ਰਸ਼ਪਾਲ ਜੱਥੂ ਤੇ ਹੋਰ ਆਗੂ ਵੀ ਮੌਜੂਦ ਸਨ | ਇਸ ਮੌਕੇ ਨਰੇਸ਼ ਕੁਮਾਰ ਗੋਰਾ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਜ਼ਿਲ੍ਹੇ 'ਚ ਯੂਥ ਬਿ੍ਗੇਡ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਉਸਤਾਦ ਪੂਰਨ ਸ਼ਾਹਕੋਟੀ ਦੇ ਦਿਹਾਂਤ ਨਾਲ ਸੰਗੀਤ ਜਗਤ 'ਚ ਸੋਗ ਦੀ ਲਹਿਰ ਅਗਲੀ ਖ਼ਬਰ ਸਿਹਤ ਸੇਵਾਵਾਂ ਅਤੇ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਵਲੋਂ ਜੱਚਾ-ਬੱਚਾ ਕੇਂਦਰ ਦੀ ਜਾਂਚ <br/>
Ad Position 24